21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦੋ ਧਿਰਾਂ ਵਿਚਕਾਰ ਹੋਈ ਲੜਾਈ ’ਚ ਭਾਜਪਾ ਆਗੂ ਸਮੇਤ 4 ਜ਼ਖ਼ਮੀ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਇਕ ਜ਼ਿਲ੍ਹਾ ਆਗੂ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੁਸ਼ਿਆਰਪੁਰ ਦੀ ਇਕ ਦੁਕਾਨ ‘ਤੇ ਲੜਾਈ ਹੋ ਗਈ।

Ad Position 21
No active advertisement
ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੀ ਰਾਤ ਹੁਸ਼ਿਆਰਪੁਰ ਵਿਖੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਇਕ ਜ਼ਿਲ੍ਹਾ ਆਗੂ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੁਸ਼ਿਆਰਪੁਰ ਦੀ ਇਕ ਦੁਕਾਨ ‘ਤੇ ਲੜਾਈ ਹੋ ਗਈ। ਇਸ ਲੜਾਈ ‘ਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਤੇ ਉਨ੍ਹਾਂ ਦਾ ਇਕ ਸਾਥੀ, ਜਦਕਿ ਦੂਜੀ ਧਿਰ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਤੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਸ ਸਬੰਧੀ ਥਾਣਾ ਸਿਟੀ ਦੇ ਐਸ.ਐਚ.ਓ. ਸਬ-ਇੰਸਪੈਕਟਰ ਅਨਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਉਕਤ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਜ਼ਖ਼ਮੀਆਂ ਦੇ ਬਿਆਨ ਦਰਜ ਨਹੀਂ ਕੀਤੇ ਗਏ ਅਤੇ ਬਿਆਨਾਂ ਦੇ ਆਧਾਰ ‘ਤੇ ਤੇ ਘਟਨਾ ਦੀ ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਕਰਮ ਸਿੰਘ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਨੂੰ ਅਗਲੀ ਖ਼ਬਰ ਬੀਬੀ ਸੰਧਵਾਂ ਨੇ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਮਾਲਕੀ ਦੇ ਦਸਤਾਵੇਜ਼ ਸੌਂਪੇ
Ad Position 24