21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੰਤ ਬਾਬਾ ਕਰਮ ਸਿੰਘ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਨੂੰ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਪੈਂਦੇ ਪਿੰਡ ਸਟਿਆਣਾ ਵਿਖੇ ਸੰਤ ਬਾਬਾ ਕਰਮ ਸਿੰਘ ਜੀ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਅਕਤੂਬਰ ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਵ: ਗੱਜਾ ਸਿੰਘ ਰੰਧਾਵਾ ਦੇ ਪਰਿਵਾਰ ਨੇ ਦੱਸਿਆ ਕਿ ਸੰਤ ਬਾਬਾ ਕਰਮ ਸਿੰਘ ਜੀ ਦੀ ਸਾਲਾਨਾ ਬਰਸੀ ਨੂੰ ਲੈ ਕੇ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਟਾਂਡਾ ਮਾਰਗ ’ਤੇ ਪੈਂਦੇ ਪਿੰਡ ਸਟਿਆਣਾ ਵਿਖੇ ਸੰਤ ਬਾਬਾ ਕਰਮ ਸਿੰਘ ਜੀ ਦੀ ਬਰਸੀ ਸੰਬੰਧੀ ਸਾਲਾਨਾ ਸਮਾਗਮ 28 ਅਕਤੂਬਰ ਦਿਨ ਬੁੱਧਵਾਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਵ: ਗੱਜਾ ਸਿੰਘ ਰੰਧਾਵਾ ਦੇ ਪਰਿਵਾਰ ਨੇ ਦੱਸਿਆ ਕਿ ਸੰਤ ਬਾਬਾ ਕਰਮ ਸਿੰਘ ਜੀ ਦੀ ਸਾਲਾਨਾ ਬਰਸੀ ਨੂੰ ਲੈ ਕੇ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਭੋਗ ਪਾਏ ਜਾਣ ਤੋਂ ਬਾਅਦ ਕੀਰਤਨੀਏ ਜੱਥੇ ਅਤੇ ਢਾਡੀ ਜੱਥੇ ਸੰਗਤਾਂ ਨੂੰ ਗੁਰਬਾਣੀ ਗਾਇਨ ਕਰਕੇ ਗੁਰੂ ਦੇ ਚਰਨਾਂ ਨਾਲ ਜੋਡ਼ਨਗੇ। ਉਨ੍ਹਾਂ ਕਿਹਾ ਕਿ ਸੰਤਾਂ ਦੀ ਬਰਸੀ ਹਰ ਸਾਲ ਸਟਿਆਣਾ ਨਗਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਡ਼ੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਚਾਹ ਪਕੌਡ਼ਿਆਂ ਦਾ ਲੰਗਰ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਉਨ੍ਹਾਂ ਨੇ ਸੰਗਤਾਂ ਨੂੰ ਹੁੰਮ-ਹੁਮਾ ਕੇ ਸਮਾਗਮ ’ਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਬਿਊਟੀ ਥਰੈਪੀ ਵਿਭਾਗ ਵਲੋਂ ਅੰਮ੍ਰਿਤਸਰ ਓਰੇਨ ਇੰਟਰਨੈਸ਼ਨਲ ਅਕੈਡਮੀ ਦਾ ਦੌਰਾ ਅਗਲੀ ਖ਼ਬਰ ਦੋ ਧਿਰਾਂ ਵਿਚਕਾਰ ਹੋਈ ਲੜਾਈ ’ਚ ਭਾਜਪਾ ਆਗੂ ਸਮੇਤ 4 ਜ਼ਖ਼ਮੀ
Ad Position 24