22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੇ ਖਿਡਾਰੀ ਨੇ ਸੂਬੇ ’ਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਦਸੂਹਾ, 21 ਅਕਤੂਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦਸੂਹਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਵਿਕਾਸ ਪੁਰਾਨ ਨੇ ਪੰਜਾਬ ਸਕੂਲ ਅਥਲੈਟਿਕਸ ਮੁਕਾਬਲਿਆਂ ਵਿਚ ਅੰਡਰ 14 ਲੰਬੀ ਛਾਲ ਕੈਟਾਗਰੀ ’ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ਿਲੇ੍ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਨੇ ਰਿਲੇ ਦੌੜ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-10-2026
ਦਸੂਹਾ, 21 ਅਕਤੂਬਰ (ਭੁੱਲਰ)- ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ (ਸੈਕੰਡਰੀ ਸਿੱਖਿਆ) ਹੁਸ਼ਿਆਰਪੁਰ ਦੀ ਯੋਗ ਅਗਵਾਈ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦਸੂਹਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਦਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਵਿਕਾਸ ਪੁਰਾਨ ਨੇ ਪੰਜਾਬ ਸਕੂਲ ਅਥਲੈਟਿਕਸ ਮੁਕਾਬਲਿਆਂ ਵਿਚ ਅੰਡਰ 14 ਲੰਬੀ ਛਾਲ ਕੈਟਾਗਰੀ ’ਚ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ਿਲੇ੍ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਨੇ ਰਿਲੇ ਦੌੜ ਵਿਚ ਤੀਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੈਕਚਰਾਰ ਰਾਮ ਕਿਸ਼ੋਰ, ਗੋਵਰਧਨ ਲਾਲ (ਡੀਪੀਈ) ਅਤੇ ਸਮੂਹ ਸਕੂਲ ਸਟਾਫ਼ ਦਾ ਮਹੱਤਵਪੂਰਨ ਯੋਗਦਾਨ ਰਿਹਾ। ਸਕੂਲ ਪੱਧਰੀ ਸਮਾਗਮ ਦੌਰਾਨ ਵਿਦਿਆਰਥੀ ਵਿਕਾਸ ਪੂਰਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਨੈਸ਼ਨਲ ਸਕੂਲ ਗੇਮਸ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਣਜੀਤ ਸਿੰਘ, ਲੈਕਚਰਾਰ ਫ਼ਤਿਹ ਸਿੰਘ, ਲੈਕਚਰਾਰ ਅਮਰਜੀਤ ਸਿੰਘ, ਲੈਕਚਰਾਰ ਗੁਰਜਿੰਦਰ ਪਾਲ ਕੌਰ, ਲੈਕਚਰਾਰ ਗੁਰਵੀਰ ਕੌਰ, ਲੈਕਚਰਾਰ ਪੂਰਨਮਾ ਸ਼ਾਹੀ, ਲੈਕਚਰਾਰ ਰੁਪਿੰਦਰ ਕੌਰ, ਲੈਕਚਰਾਰ ਰਾਮ ਕਿਸ਼ੋਰ, ਅਤੇ ਅਧਿਆਪਕ ਗੋਵਰਧਨ ਲਾਲ, ਜਤਿੰਦਰ ਕੁਮਾਰ, ਮਨਜੀਤ ਕੌਰ, ਕੁਲਵੰਤ ਕੌਰ, ਮੀਨਾਕਸ਼ੀ, ਜਸਦੀਪ ਕੌਰ, ਜਯੋਤਸਨਾ ਦੇਵੀ, ਗੁਰਪ੍ਰੀਤ ਕੌਰ, ਵਿਜੇ ਸ਼ਰਮਾ, ਪਰਵਿੰਦਰ ਕੌਰ, ਸੁਨੀਤਾ ਕੁਮਾਰੀ, ਸਤਵਿੰਦਰ ਕੌਰ, ਅਪਿੰਦਰ ਕੁਮਾਰ ਅਤੇ ਜਸਵੰਤ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਸੂਬਾ ਮੀਤ ਪ੍ਰਧਾਨ ਕੈਰੇ ਦਾ ਸਨਮਾਨ ਅਗਲੀ ਖ਼ਬਰ ਅੰਡਰ-14 ’ਚ ਜ਼ਿਲ੍ਹਾ ਰੂਪਨਗਰ ਅਤੇ ਅੰਡਰ-17 ’ਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਟੀਮ ਰਹੀ ਜੇਤੂ
Ad Position 24