22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰਮਤਿ ਮੁਕਾਬਲਿਆਂ ’ਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇਨਾਮ ਜਿੱਤੇ

ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਕੀ ਰਸੋਈ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਪਿ੍ਰੰ.

Ad Position 21
No active advertisement
ਅਜੀਤ ਡੈਸਕ 22-10-2026
ਮਾਹਿਲਪੁਰ, 21 ਅਕਤੂਬਰ (ਰਜਿੰਦਰ ਸਿੰਘ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਗੁਰੂ ਕੀ ਰਸੋਈ ਵੱਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦੇ ਵਿਦਿਆਰਥੀਆਂ ਨੇ ਇਨਾਮ ਪ੍ਰਾਪਤ ਕੀਤੇ। ਪਿ੍ਰੰ. ਰਾਜਵਿੰਦਰ ਕੌਰ ਨੇ ਦੱਸਿਆ ਕਿ ਨੌਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਈ-ਸਕੂਟਰ ਅਤੇ ਏਕਨੂਰ ਸਿੰਘ ਨੇ ਵੱਡੀ ਐਲ.ਈ.ਡੀ ਇਨਾਮ ’ਚ ਪ੍ਰਾਪਤ ਕੀਤੀ, ਕੁੱਲ ਮਿਲਾ ਕੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਗੁਰਬਾਣੀ ਕੰਠ, ਕਵੀਸ਼ਰੀ ਅਤੇ ਸਵਾਲ-ਜਵਾਬ ਮੁਕਾਬਲਿਆਂ 1,48,000 ਰੁਪਏ ਦੇ ਨਗਦ ਇਨਾਮ ਪ੍ਰਾਪਤ ਕੀਤੇ। ਇਨ੍ਹਾਂ ਵਿਦਿਆਰਥੀਆਂ ਦਾ ਗੁਰੂ ਕੀ ਰਸੋਈ ਦੇ ਪ੍ਰਬੰਧਕਾਂ ਵੱਲੋਂ ਸਕੂਲ ਵਿਚ ਪਹੁੰਚ ਕੇ ਸਨਮਾਨ ਕੀਤਾ ਗਿਆ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਗੁਰੂ ਕੀ ਰਸੋਈ ਸੰਸਥਾ ਚੀਫ਼ ਆਰਗੇਨਾਈਜ਼ਰ ਗੁਰਜਿੰਦਰ ਸਿੰਘ ਅਤੇ ਸੰਚਾਲਕ ਕੁਲਵੰਤ ਸਿੰਘ ਦਾ ਕੀਤਾ ਨਿੱਘਾ ਸਵਾਗਤ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਡਮ ਸੁਰਿੰਦਰ ਕੌਰ ਖ਼ਾਲਸਾ, ਮੈਡਮ ਸੰਦੀਪ ਕੌਰ, ਚਰਨਜੀਤ ਕੌਰ, ਗੁਰਜੀਤ ਕੌਰ, ਹਰਜਿੰਦਰ ਕੌਰ, ਜਸਮੀਨ ਕੌਰ, ਹਰਜਿੰਦਰ ਸਿੰਘ, ਦਲਜਿੰਦਰ ਸਿੰਘ, ਬਲਿਹਾਰ ਸਿੰਘ, ਸੁਰਜੀਤ ਕੌਰ, ਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੋਨੇ ਦਾ ਤਗਮਾ ਜਿੱਤਣ ਵਾਲੇ ਗੁਰਮਨ ਸਿੰਘ ਦਾ ਸਨਮਾਨ ਕਰਦੇ ਹੋਏ ਨੰਬਰਦਾਰ ਉਂਕਾਰ ਸਿੰਘ। ਗੁਰਮਨ ਸਿੰਘ ਨੇ ਜਿੱਤਿਆ ਸੂਬਾਈ... ਅਗਲੀ ਖ਼ਬਰ ਆਇਓਡੀਨ ਦੀ ਮਹੱਤਤਾ ਸੰਬੰਧੀ ਮਰੀਜ਼ਾਂ ਨੂੰ ਕੀਤਾ ਜਾਗਰੂਕ
Ad Position 24