22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸਬੰਧੀ 5 ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਉਦਘਾਟਨੀ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ.

Ad Position 21
No active advertisement
ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਸਬੰਧੀ 5 ਦਿਨਾਂ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ। ਉਦਘਾਟਨੀ ਪ੍ਰੋਗਰਾਮ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਸਿੱਖਿਆਰਥੀਆਂ ਦਾ ਸਵਾਗਤ ਕੀਤਾ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਮਿਆਰੀ ਗੁੜ ਤੇ ਸ਼ੱਕਰ ਬਣਾਉਣ ਬਾਬਤ ਸਿਖਲਾਈਆਂ ਵੱਖ-ਵੱਖ ਕੇਂਦਰਾਂ ਵਿਚ ਲਗਾਈਆਂ ਜਾ ਰਹੀਆਂ ਹਨ। ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ), ਡਾ. ਅਜੈਬ ਸਿੰਘ ਨੇ ਵਧੀਆ ਗੁੜ ਦੇ ਉਤਪਾਦਨ ਅਤੇ ਪੈਕਿੰਗ ਬਾਬਤ ਜਾਣਕਾਰੀ ਮੁਹੱਈਆ ਕਰਵਾਈ।ਉਨ੍ਹਾਂ ਨੇ ਵਧੀਆ ਗੁੜ ਤੇ ਸ਼ੱਕਰ ਬਣਾਉਣ ਸਬੰਧੀ ਵੱਖ-ਵੱਖ ਯੰਤਰਾਂ ਜਿਵੇਂ ਕਿ ਰਿਫਰੈਕਟੋਮੀਟਰ ਅਤੇ ਪੀ. ਐੱਚ. ਮੀਟਰ ਸਬੰਧੀ ਦੱਸਿਆ। ਉਨ੍ਹਾਂ ਦੱਸਿਆ ਕਿ ਪੈਵੀ ਘੁਲਾੜੇ ਲਗਪਗ 70 ਪ੍ਰਤੀਸ਼ਤ ਰਸ ਕੱਢ ਲੈਂਦੇ ਹਨ, ਜਦ ਕਿ ਖੜਵੀ ਘੁਲਾੜੇ ਲਗਪਗ 60 ਪ੍ਰਤੀਸ਼ਤ ਰਸ ਕੱਢ ਲੈਂਦੇ ਹਨ। ਉਨ੍ਹਾਂ ਕਿਹਾ ਕਿ ਗੰਨੇ ਦੀ ਕਟਾਈ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਉਸ ਨੂੰ ਵਰਤ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਨੇਤਾ ਮੁਨੀਸ਼ ਚੱਢਾ ਨੇ ਦਾਤਾਰਪੁਰ ਦੇ ਸ਼ਕਤੀ ਦੁਰਗਾ ਮੰਦਰ ਵਿਖੇ ਟੇਕਿਆ ਮੱਥਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਮੋਮਬੱਤੀ ਮਾਰਚ
Ad Position 24