22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ

ਦਸੂਹਾ, 21 ਅਕਤੂਬਰ (ਭੁੱਲਰ)- ਕੇ. ਐਮ.

Ad Position 21
No active advertisement
ਅਜੀਤ ਡੈਸਕ 22-10-2026
ਦਸੂਹਾ, 21 ਅਕਤੂਬਰ (ਭੁੱਲਰ)- ਕੇ.ਐਮ.ਐਸ. ਕਾਲਜ ਵਿਖੇ ਦੋ ਰੋਜ਼ਾ ਵਰਕਸ਼ਾਪ ਦੀ ਸਫਲਤਾਪੂਰਵਕ ਸਮਾਪਤੀ ਹੋ ਗਈ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਫ਼ੈਸ਼ਨ ਤੇ ਟੈਕਸਟਾਈਲ ਡਿਜ਼ਾਈਨਿੰਗ ਦੇ ਖੇਤਰ ਵਿਚ ਵਿਹਾਰਕ ਗਿਆਨ ਪ੍ਰਦਾਨ ਕਰਨਾ ਸੀ। ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਵਰਕਸ਼ਾਪ ਦੌਰਾਨ ਹੈਂਡ ਪੇਂਟਿੰਗ ਵਿਸ਼ੇ ’ਤੇ ਸਿਖਲਾਈ ਦਿੱਤੀ ਗਈ। ਇਸ ਸੈਸ਼ਨ ਦੇ ਰਿਸੋਰਸ ਪਰਸਨ ਸ਼੍ਰੀਮਤੀ ਮਮਤਾ ਚੌਧਰੀ, ਦਿੱਲੀ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੈਂਡ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਕੱਪੜਿਆਂ ਉੱਤੇ ਆਕਰਸ਼ਕ ਡਿਜ਼ਾਈਨ ਤਿਆਰ ਕਰਨ ਦੇ ਢੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਦੇ ਦੂਜੇ ਦਿਨ ਰਿਸੋਰਸ ਪਰਸਨ ਅਸ਼ਵਨੀ ਖੋਸਲਾ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਪ੍ਰਿੰਟਿੰਗ ਦੀਆਂ ਵੱਖ-ਵੱਖ ਤਕਨੀਕਾਂ, ਡਿਜ਼ਾਈਨ ਤਿਆਰ ਕਰਨ ਦੀ ਪ੍ਰਕਿਰਿਆ ਅਤੇ ਇਸ ਖੇਤਰ ਨਾਲ ਸਬੰਧਿਤ ਮਹੱਤਵਪੂਰਨ ਬਾਰੀਕੀਆਂ ਤੋਂ ਜਾਣੂ ਕਰਵਾਇਆ। ਦੋਵੇਂ ਸੈਸ਼ਨਾਂ ਦੌਰਾਨ ਵਿਦਿਆਰਥੀਆਂ ਨੂੰ ਮਾਹਿਰਾਂ ਦੇ ਤਜਰਬੇ ਤੋਂ ਸਿੱਖਣ ਅਤੇ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲਿਆ। ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਪ੍ਰੀਤ ਕੌਰ ਅਤੇ ਮੁਸਕਾਨ ਨੇ ਅਹਿਮ ਭੂਮਿਕਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੈਣਿ ਸਬਾਈ ਕੀਰਤਨ ਦਰਬਾਰ ਸੰਬੰਧੀ ਪੋਸਟਰ ਜਾਰੀ ਅਗਲੀ ਖ਼ਬਰ ਗੁਰਦੁਆਰਾ ਨਾਨਕ ਦਰਬਾਰ ’ਚ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ
Ad Position 24