‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਜਾਰੀ ਰਹਿਣਗੇ:-ਡੀ. ਸੀ.
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ। ਨਸ਼ਿਆਂ ਦੇ ਖ਼ਾਤਮੇ ਲਈ ਅਧਿਕਾਰੀਆਂ ਵੱਲੋਂ ਸੰਬੰਧਿਤ ਵਿਭਾਗਾਂ ਦੀਆਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਪਹਿਲਾਂ ਹੀ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਇਸ ਬੁਰਾਈ ਤੋਂ ਮੁਕਤ ਕਰਾਇਆ ਜਾ ਸਕੇ।
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪੂਰੇ ਜ਼ਿਲ੍ਹੇ ਵਿਚ ਇਸ ਅਲਾਮਤ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ, ਖੇਡਾਂ ਅਤੇ ਰੁਜ਼ਗਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਹੈ। ਨਸ਼ਿਆਂ ਦੇ ਖ਼ਾਤਮੇ ਲਈ ਅਧਿਕਾਰੀਆਂ ਵੱਲੋਂ ਸੰਬੰਧਿਤ ਵਿਭਾਗਾਂ ਦੀਆਂ ਟੀਮਾਂ ਸਮੇਤ ਵੱਖ-ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਪਹਿਲਾਂ ਹੀ ਨਸ਼ਾ ਪ੍ਰਭਾਵਿਤ ਖੇਤਰਾਂ ਨੂੰ ਇਸ ਬੁਰਾਈ ਤੋਂ ਮੁਕਤ ਕਰਾਇਆ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ 60 ਦਿਨਾਂ ਦੀ ਕਾਰਜ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ ਅਧਿਕਾਰੀ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਪਲੇਟਫ਼ਾਰਮ ਪ੍ਰਦਾਨ ਕਰਨ ਵਾਸਤੇ 29 ਅਕਤੂਬਰ ਨੂੰ ਜ਼ਿਲ੍ਹੇ ਵਿਚ ਇੱਕ ਮੈਗਾ ਰੁਜ਼ਗਾਰ ਮੇਲਾ ਲਗਾਉਣ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਸਹਾਇਕ ਕਮਿਸ਼ਨਰ ਅਮਨਦੀਪ ਕੌਰ ਲੋਕਾਂ ਨੂੰ ਮਿਲਣ ਅਤੇ ਨਸ਼ੇ ਦੇ ਖ਼ਾਤਮੇ ਲਈ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦਾ ਦੌਰਾ ਕਰ ਰਹੇ ਹਨ। ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਅਮਨਦੀਪ ਕੌਰ ਨੇ ਇਸ ਮੁਹਿੰਮ ਤਹਿਤ ਅੱਜ ਨੇੜਲੇ ਪਿੰਡ ਭੁੰਗਰਨੀ ਦੇ ਵਸਨੀਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਖੇਡਾਂ ਅਤੇ ਰੁਜ਼ਗਾਰ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਲਤ ਲਾ ਚੁੱਕੇ ਨੌਜਵਾਨਾਂ ਨੂੰ ਹੁਸ਼ਿਆਰਪੁਰ ਵਿਖੇ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ 29 ਅਕਤੂਬਰ ਨੂੰ ਭੁੰਗਰਨੀ ਪਿੰਡ ਵਿਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।