22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਅਧਿਆਪਕਾਂ-ਪੈਨਸ਼ਨਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮੁਕੇਰੀਆ, 21 ਅਕਤੂਬਰ (ਰਾਮਗੜੀਆ)- ਸਾਂਝੀ ਤਾਲਮੇਲ ਕਮੇਟੀ ਵਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਸਰਕਾਰੀ ਤੰਤਰ ਬੰਦ ਕਰਨ ਕਰਕੇ ਪੰਜਾਬ ਮਹਾਂਬੰਦ ਦੇ ਦਿੱਤੇ ਸੱਦੇ ਨੂੰ ਤਹਿਸੀਲ ਦਸੂਹਾ ਦੇ ਪੈਨਸ਼ਨਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਇਸ ਬੰਦ ਦੌਰਾਨ ਤਹਿਸੀਲ ਦੇ ਜ਼ਿਆਦਾਤਰ ਸਕੂਲ ਅਤੇ ਦਫਤਰ ਮੁਕੰਮਲ ਬੰਦ ਰਹੇ।

Ad Position 21
No active advertisement
ਮੁਲਾਜ਼ਮ ਮੰਗਾਂ ਨਾ ਮੰਨਣ ਉੱਤੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ ਪੰਜਾਬ ਬੰਦ ਦੌਰਾਨ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ ਆਗੂ। ਤਸਵੀਰ : ਰਾਮਗੜੀਆ 22-10-2026
ਮੁਕੇਰੀਆ, 21 ਅਕਤੂਬਰ (ਰਾਮਗੜੀਆ)- ਸਾਂਝੀ ਤਾਲਮੇਲ ਕਮੇਟੀ ਵਲੋਂ 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਸਰਕਾਰੀ ਤੰਤਰ ਬੰਦ ਕਰਨ ਕਰਕੇ ਪੰਜਾਬ ਮਹਾਂਬੰਦ ਦੇ ਦਿੱਤੇ ਸੱਦੇ ਨੂੰ ਤਹਿਸੀਲ ਦਸੂਹਾ ਦੇ ਪੈਨਸ਼ਨਰਾਂ, ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਵੱਡਾ ਹੁੰਗਾਰਾ ਦਿੱਤਾ ਹੈ। ਇਸ ਬੰਦ ਦੌਰਾਨ ਤਹਿਸੀਲ ਦੇ ਜ਼ਿਆਦਾਤਰ ਸਕੂਲ ਅਤੇ ਦਫਤਰ ਮੁਕੰਮਲ ਬੰਦ ਰਹੇ। ਜ਼ਿਲ੍ਹੇ ਦੀਆਂ ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਦੀ ਅਗਵਾਈ ਵਿਚ ਸੈਂਕੜੇ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪਾਂਡਵ ਤਲਾਬ ਦਸੂਹਾ ਵਿਖੇ ਵਿਸ਼ਾਲ ਧਰਨਾ ਦਿੱਤਾ ਅਤੇ ਹਾਜੀਪੁਰ ਚੌਕ ਵਿਖੇ ਨਾਅਰੇਬਾਜ਼ੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਦੌਰਾਨ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦਲਬੀਰ ਭੁੱਲਰ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਦੋਆਬਾ ਜੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂ ਜਸਵਿੰਦਰ ਝਿੰਗੜ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਗੁਰਮੁਖ ਸਿੰਘ ਬਾਜਵਾ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਸ਼ਾਂਤੀ ਸਰੂਪ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਜਸਵੀਰ ਬੋਦਲ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਉਮੇਸ਼ ਕੁਮਾਰ, 5994 ਈ.ਟੀ ਟੀ. ਅਧਿਆਪਕ ਯੂਨੀਅਨ ਦੇ ਆਗੂ ਆਕਾਸ਼ਦੀਪ, ਈ.ਟੀ ਟੀ. ਅਧਿਆਪਕ ਯੂਨੀਅਨ ਦੇ ਆਗੂ ਦਿਲਪ੍ਰੀਤ ਸਿੰਘ, ਐੱਸ.ਸੀ./ਬੀ.ਸੀ. ਫੈਡਰੇਸ਼ਨ ਦੇ ਆਗੂ ਗੁਰਜਿੰਦਰ ਸਿੰਘ ਆਦਿ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਖ਼ਿਲਾਫ਼ ਦੁਸ਼ਮਣਾਨਾ ਵਿਰੋਧ ਵਿਚ ਖੜੀ ਹੋ ਚੁੱਕੀ ਆਪ ਸਰਕਾਰ ਖਿਲਾਫ ਮੁਲਾਜ਼ਮਾਂ ਦਾ ਰੋਹ ਸਿਖਰ ’ਤੇ ਪਹੁੰਚ ਚੁੱਕਿਆ ਹੈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨਜ਼ਰਅੰਦਾਜ਼ ਕਰਨ ਖ਼ਿਲਾਫ਼ 7 ਅਗਸਤ ਨੂੰ ਹੋਈ ਚੰਡੀਗੜ ਮਹਾਂਰੈਲੀ ਵਿੱਚ ਹੋਏ ਲੱਖਾਂ ਦੇ ਇਕੱਠ ਅਤੇ ਹੁਣ 21 ਅਤੇ 22 ਅਕਤੂਬਰ ਦੇ ਮਹਾਂਬੰਦ ਨੂੰ ਮਿਲੇ ਭਰਵੇਂ ਹੁੰਗਾਰੇ ਨੂੰ ਭਗਵੰਤ ਮਾਨ ਸਰਕਾਰ ਨੂੰ ਕੰਧ ’ਤੇ ਲਿਖਿਆ ਪੜ ਲੈਣਾ ਚਾਹੀਦਾ ਹੈ। ਮੁਲਾਜ਼ਮਾਂ ਦੇ ਇਸ ਜਨਉਭਾਰ ਨੂੰ ਅਣਡਿੱਠਾ ਕਰਨ ਦੀ ਆਪ ਸਰਕਾਰ ਨੂੰ ਵੱਡੀ ਸਿਆਸੀ ਕੀਮਤ ਚੁਕਾਉਣੀ ਪਵੇਗੀ। ਆਗੂਆਂ ਨੇ ਕਿਹਾ ਕਿ ਇਸ ਵੱਡੇ ਉਭਾਰ ਦਾ ਮੋਹਰੀ ਕਾਰਨ ਅਖੌਤੀ “ਇਨਕਲਾਬੀ”ਸਰਕਾਰ ਹੱਥੋਂ ਮੁਲਾਜ਼ਮਾਂ ਦੇ ਹਰ ਵਰਗ ਦਾ ਠੱਗਿਆ ਜਾਣਾ ਹੈ ਜਿਸ ਵਿਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ ਨੂੰ ਰੱਦ ਨਾ ਕਰਨਾ, ਬਜਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਮੁਲਾਜ਼ਮਾਂ ਦਾ 18 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੈਂਡਿੰਗ ਲਾਭ ਨਾ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਿਲ ਹਨ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਹੁੰਦਾ ਤਾਂ ਮੁਲਾਜ਼ਮ ਘੋਲ ਹੋਰ ਤਿੱਖੇ ਰੂਪ ਵਿੱਚ ਅੱਗੇ ਵਧੇਗਾ। ਇਸ ਧਰਨੇ ਵਿਚ ਬਾਬੂ ਰਾਮ ਸ਼ਰਮਾ, ਰਜਿੰਦਰ ਸਿੰਘ, ਅਵਤਾਰ ਸਿੰਘ, ਸੁਰਿੰਦਰ ਮੋਹਨ ਸ਼ਰਮਾ, ਕੁਲਦੀਪ ਕੁਮਾਰ, ਗੁਰਮੀਤ ਸਿੰਘ, ਸਵਰਨ ਸਿੰਘ, ਪ੍ਰਿੰਸ ਗੜਦੀਵਾਲਾ, ਮਨਮੋਹਨ ਸਿੰਘ, ਰਜਿੰਦਰ ਸਿੰਘ, ਸੁਖਵੀਰ ਸਿੰਘ, ਵਰਿੰਦਰ ਸਿੰਘ, ਅਮਰਜੀਤ ਟੇਰਕਿਆਣਾ, ਸੁਖਦੇਵ ਸਿੰਘ, ਹਰਜਿੰਦਰ ਸਿੰਘ, ਬਲਜਿੰਦਰ ਕੌਰ, ਰਾਜੇਸ਼ ਕੁਮਾਰੀ, ਪ੍ਰਵੀਨ ਕੁਮਾਰੀ, ਜਸਦੀਪ ਕੌਰ, ਵੇਨੂ ਸਨਹੋਤਰਾ, ਪਰਮਿੰਦਰ ਸ਼ਰਮਾ, ਗੀਤਾ ਦੇਵੀ, ਸਵਿਤਾ ਰਾਣੀ, ਰਜਿੰਦਰ ਕੌਰ, ਬਲਬੀਰ ਸਿੰਘ ਮੱਟੂ, ਬਲਵਿੰਦਰ ਸਿੰਘ, ਤਿਲਕ ਰਾਜ, ਸਰਬਜੀਤ ਸਿੰਘ ਅਤੇ ਜਸਵੀਰ ਬੋਦਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਬਦ ਗਾਇਨ ਮੁਕਾਬਲੇ ‘ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਪ੍ਰਿੰ: ਪਰਮਜੀਤ ਕੌਰ ਤੇ ਹੋਰ। ਵਿਦਿਆਰਥੀਆਂ ਵਲੋਂ... ਅਗਲੀ ਖ਼ਬਰ ਦਾਦਾ-ਦਾਦੀ ਅਤੇ ਨਾਨਾ-ਨਾਨੀ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ - ਸਚਿਨ ਸਮਿਆਲ
Ad Position 24