ਜਥੇਬੰਦੀਆਂ ਵਲੋਂ ਇਕ ਮੰਚ ’ਤੇ ਭਗਵਾਨ ਵਾਲਮੀਕਿ ਦਾ ਜਨਮ ਦਿਵਸ ਮਨਾਉਣ ਦਾ ਫ਼ੈਸਲਾ
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਦੀਆਂ ਧਰਮ ਅਤੇ ਸਮਾਜ ਲਈ ਸਰਗਰਮ ਭਗਵਾਨ ਵਾਲਮੀਕਿ ਜਥੇਬੰਦੀਆਂ ਵਲੋਂ ਭਗਵਾਨ ਵਾਲਮੀਕ ਜੀ ਦਾ ਜਨਮ ਦਿਵਸ ਇਸ ਵਾਰ ਇਕ ਮੰਚ ‘ਤੇ ਸਾਂਝੇ ਤੌਰ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਮੋਹਣ ਲਾਲ ਪ੍ਰਧਾਨ ਭਗਵਾਨ ਵਾਲਮੀਕ ਸਭਾ, ਤਰਸੇਮ ਲਾਲ ਆਦੀਆ ਸ਼ਹਿਰੀ ਪ੍ਰਧਾਨ, ਵਿਨੋਦ ਹੰਸ ਜ਼ਿਲ੍ਹਾ ਜਨਰਲ ਸਕੱਤਰ ਆਦਿ ਨੇ ਕੀਤਾ।
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕੇ ਦੀਆਂ ਧਰਮ ਅਤੇ ਸਮਾਜ ਲਈ ਸਰਗਰਮ ਭਗਵਾਨ ਵਾਲਮੀਕਿ ਜਥੇਬੰਦੀਆਂ ਵਲੋਂ ਭਗਵਾਨ ਵਾਲਮੀਕ ਜੀ ਦਾ ਜਨਮ ਦਿਵਸ ਇਸ ਵਾਰ ਇਕ ਮੰਚ ‘ਤੇ ਸਾਂਝੇ ਤੌਰ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਮੋਹਣ ਲਾਲ ਪ੍ਰਧਾਨ ਭਗਵਾਨ ਵਾਲਮੀਕ ਸਭਾ, ਤਰਸੇਮ ਲਾਲ ਆਦੀਆ ਸ਼ਹਿਰੀ ਪ੍ਰਧਾਨ, ਵਿਨੋਦ ਹੰਸ ਜ਼ਿਲ੍ਹਾ ਜਨਰਲ ਸਕੱਤਰ ਆਦਿ ਨੇ ਕੀਤਾ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਵਲੋਂ ਭਗਵਾਨ ਵਾਲਮੀਕ ਜੀ ਦੇ ਜਨਮ ਦਿਵਸ ਸਬੰਧੀ ਵਿਸ਼ਾਲ ਸ਼ੋਭਾ 24 ਅਕਤੂਬਰ ਨੂੰ ਕੱਢੀ ਜਾਵੇਗੀ ਅਤੇ 26 ਅਕਤੂਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿੱਥੇ ਸਮਾਜ ਦੇ ਸੰਤ-ਮਹਾਂਪੁਰਸ਼ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਦਾ ਵੱਖ-ਵੱਖ ਸਥਾਨਾਂ ‘ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਵੱਖ-ਵੱਖ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸ਼ੋਭਾ ਯਾਤਰਾ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਤੋਂ ਸ਼ੁਰੂ ਹੋਵੇਗੀ, ਜੋ ਫਗਵਾੜਾ ਚੌਂਕ, ਵਾਲਮੀਕਿ ਚੌਂਕ, ਅਫ਼ਗ਼ਾਨ ਰੋਡ, ਗਊਸ਼ਾਲਾ ਬਾਜ਼ਾਰ, ਕਸ਼ਮੀਰੀ ਬਾਜ਼ਾਰ ਆਦਿ ਇਲਾਕਿਆਂ ‘ਚੋਂ ਹੁੰਦੀ ਹੋਈ ਘੰਟਾ ਘਰ ਚੌਂਕ ‘ਚ ਸਮਾਪਤ ਹੋਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਯਾਤਰਾ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ‘ਚ ਆਪਣਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਸੁਰਿੰਦਰ ਭੱਟੀ ਸਾਬਕਾ ਕੌਂਸਲਰ, ਜੁਗਿੰਦਰ ਪਾਲ ਮੰਗੂ, ਦਰਸ਼ਨ ਲਾਲ ਸਿੱਧੂ, ਤਰਸੇਮ ਲਾਲ ਹੰਸ, ਬਿੱਲਾ ਕੋਚ, ਮਨੋਜ ਕੈਨੇਡੀ ਰਾਸ਼ਟਰੀ ਪ੍ਰਚਾਰ ਸਕੱਤਰ ਭਾਵਾਧਸ, ਕਰਨਜੋਤ ਆਦੀਆ ਪ੍ਰਧਾਨ ਸਫ਼ਾਈ ਕਰਮਚਾਰੀ ਯੂਨੀਅਨ ਨਗਰ ਨਿਗਮ, ਰਾਜੀਵ ਸਾਂਈ ਡੇਰਾ ਪੰਜ ਪੀਰ, ਹਰੀ ਰਾਮ ਆਦੀਆ, ਰਿਸ਼ੂ ਆਦੀਆ, ਸੰਨੀ ਖੋਸਲਾ ਸਮੇਤ ਵੱਡੀ ਗਿਣਤੀ ਵਿਚ ਵਾਲਮੀਕਿ ਸਮਾਜ ਦੀਆਂ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।