21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੂਬਾ ਪੱਧਰੀ ਵੁਸ਼ੂ ਮੁਕਾਬਲੇ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਖੇਡਾਂ ਪ੍ਰਤੀ ਜਨੂਨ ਜਦੋਂ ਇਕੱਠੇ ਹੋ ਜਾਣ ਤਾਂ ਸਫਲਤਾ ਦੀ ਨਵੀਂ ਇਬਾਰਤ ਲਿਖੀ ਜਾਂਦੀ ਹੈ। ਇਸੇ ਜਜ਼ਬੇ ਦੀ ਸ਼ਾਨਦਾਰ ਮਿਸਾਲ ਪੇਸ਼ ਕਰਦਿਆਂ ਡਾਇਰੈਕਟਰ ਡਾਕਟਰ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ- 2026, ਸੀਜ਼ਨ-4’ ਦੇ ਹੋਏ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਵੁਸ਼ੂ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਸੂਬਾ ਪੱਧਰੀ ਵੁਸ਼ੂ ਮੁਕਾਬਲੇ ‘ਚ ਤਗਮੇ ਜਿੱਤਣ ਵਾਲੇ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਖਿਡਾਰੀਆਂ ਨਾਲ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਤੇ ਹੋਰ। 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਮਿਹਨਤ, ਅਨੁਸ਼ਾਸਨ, ਦ੍ਰਿੜ੍ਹ ਇਰਾਦੇ ਅਤੇ ਖੇਡਾਂ ਪ੍ਰਤੀ ਜਨੂਨ ਜਦੋਂ ਇਕੱਠੇ ਹੋ ਜਾਣ ਤਾਂ ਸਫਲਤਾ ਦੀ ਨਵੀਂ ਇਬਾਰਤ ਲਿਖੀ ਜਾਂਦੀ ਹੈ। ਇਸੇ ਜਜ਼ਬੇ ਦੀ ਸ਼ਾਨਦਾਰ ਮਿਸਾਲ ਪੇਸ਼ ਕਰਦਿਆਂ ਡਾਇਰੈਕਟਰ ਡਾਕਟਰ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਹੋਣਹਾਰ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ- 2026, ਸੀਜ਼ਨ-4’ ਦੇ ਹੋਏ ਸੂਬਾ ਪੱਧਰੀ ਮੁਕਾਬਲਿਆਂ ਦੌਰਾਨ ਵੁਸ਼ੂ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਗੁਰਦਾਸਪੁਰ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ‘ਚ ਵਿਦਿਆਰਥੀਆਂ ਨੇ ਆਪਣੀ ਖੇਡ-ਕੁਸ਼ਲਤਾ, ਹੌਸਲੇ ਅਤੇ ਲਗਨ ਦਾ ਲੋਹਾ ਮਨਵਾਇਆ। ਵਿਦਿਆਰਥਣ ਗੁਰਲੀਨ ਕੌਰ ਨੇ ਅੰਡਰ-21 ਵਰਗ ‘ਚ ਸੋਨੇ ਦਾ ਤਗਮਾ, ਅੰਡਰ-14 ਲੜਕਿਆਂ ਦੇ ਵਰਗ ‘ਚ ਹਰਸ਼ਿਤ ਕੁਮਾਰ, ਅੰਡਰ-17 ਲੜਕਿਆਂ ਦੇ ਵਰਗ ‘ਚ ਰੁਸ਼ਾਂਤ ਕੁਮਾਰ ਅਤੇ ਅੰਡਰ-21 ਵਰਗ ‘ਚ ਗੁਰਜਾਪ ਸਿੰਘ ਨੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਅੰਡਰ-14 ਲੜਕੀਆਂ ਦੇ ਵਰਗ ‘ਚ ਬਾਰਬੀ ਠਾਕੁਰ ਅਤੇ ਪਹੁਲਪ੍ਰੀਤ ਕੌਰ ਨੇ ਕਾਂਸੀ ਦੇ ਤਗਮੇ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ‘ਚ ਹੋਰ ਵਾਧਾ ਕੀਤਾ। ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਸਹਿਣਸ਼ੀਲਤਾ, ਅਨੁਸ਼ਾਸਨ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਦੇ ਕੋਚਾਂ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਅਤੇ ਭਵਿੱਖ ‘ਚ ਹੋਰ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਮੰਝ ਕਾਨਵੈਂਟ ਸਕੂਲ ਦੀ ਇਹ ਪ੍ਰਾਪਤੀ ਸਾਬਿਤ ਕਰਦੀ ਹੈ ਕਿ ਜੇਕਰ ਵਿਦਿਆਰਥੀਆਂ ਨੂੰ ਸਹੀ ਮਾਰਗਦਰਸ਼ਨ, ਅਭਿਆਸ ਦੇ ਮੌਕੇ ਅਤੇ ਹੌਸਲਾ-ਅਫ਼ਜ਼ਾਈ ਮਿਲੇ ਤਾਂ ਉਹ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਪਰਚਮ ਲਹਿਰਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀ ਜਿੱਤ ਨੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਸਾਂਝੀ ਤਾਲਮੇਲ ਕਮੇਟੀ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਅਗਲੀ ਖ਼ਬਰ ਲਾਹਨਤ ਪੱਤਰ ਸੌਂਪਣ ਲਈ ਵੱਖ-ਵੱਖ ਜਥੇਬੰਦੀਆਂ ‘ਆਪ’ ਵਿਧਾਇਕ ਦੀ ਰਿਹਾਇਸ਼ ਬਾਹਰ ਪੁੱਜੀਆਂ
Ad Position 24