21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਂਝੀ ਤਾਲਮੇਲ ਕਮੇਟੀ ਵਲੋਂ ਮਿੰਨੀ ਸਕੱਤਰੇਤ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ

ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਐਲਾਨੇ ਗਏ ਸੰਘਰਸ਼ ਤਹਿਤ 2 ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੋਧੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਆਗੂ ਕੁਲਵਰਨ ਸਿੰਘ, ਬਹਾਦਰ ਸਿੰਘ, ਉਂਕਾਰ ਸਿੰਘ, ਕੁਲਵੰਤ ਸਿੰਘ ਸੈਣੀ, ਮੱਖਣ ਸਿੰਘ ਵਾਹਿਦਪੁਰੀ, ਸੰਜੀਵ ਧੂਤ, ਮੁਕੇਸ਼ ਗੁਜਰਾਤੀ, ਮਦਨ ਲਾਲ ਸੈਣੀ, ਬਿਕਰਮਜੀਤ ਸਿੰਘ ਆਹਲੂਵਾਲੀਆ, ਪ੍ਰਵੇਸ਼ ਕੁਮਾਰ ਤੇ ਆਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ‘ਚ ਕੀਤੀ ਗਈ, ਜਿਸ ‘ਚ ਪੈਨਸ਼ਨਰ ਅਤੇ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੈਲੀ ਦੇ ਆਰੰਭ ‘ਚ ਬਲਵਿੰਦਰ ਸਿੰਘ ਗਿੱਲ, ਪਰਮਜੀਤ ਕਾਤਿਬ ਅਤੇ ਗੁਰਨਾਮ ਸਿੰਘ ਵਲੋਂ ਇਨਕਲਾਬੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 22-10-2026
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਐਲਾਨੇ ਗਏ ਸੰਘਰਸ਼ ਤਹਿਤ 2 ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਵਿਰੋਧੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਾਂਝੀ ਤਾਲਮੇਲ ਕਮੇਟੀ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਆਗੂ ਕੁਲਵਰਨ ਸਿੰਘ, ਬਹਾਦਰ ਸਿੰਘ, ਉਂਕਾਰ ਸਿੰਘ, ਕੁਲਵੰਤ ਸਿੰਘ ਸੈਣੀ, ਮੱਖਣ ਸਿੰਘ ਵਾਹਿਦਪੁਰੀ, ਸੰਜੀਵ ਧੂਤ, ਮੁਕੇਸ਼ ਗੁਜਰਾਤੀ, ਮਦਨ ਲਾਲ ਸੈਣੀ, ਬਿਕਰਮਜੀਤ ਸਿੰਘ ਆਹਲੂਵਾਲੀਆ, ਪ੍ਰਵੇਸ਼ ਕੁਮਾਰ ਤੇ ਆਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ‘ਚ ਕੀਤੀ ਗਈ, ਜਿਸ ‘ਚ ਪੈਨਸ਼ਨਰ ਅਤੇ ਸਮੂਹਿਕ ਛੁੱਟੀ ਲੈ ਕੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੈਲੀ ਦੇ ਆਰੰਭ ‘ਚ ਬਲਵਿੰਦਰ ਸਿੰਘ ਗਿੱਲ, ਪਰਮਜੀਤ ਕਾਤਿਬ ਅਤੇ ਗੁਰਨਾਮ ਸਿੰਘ ਵਲੋਂ ਇਨਕਲਾਬੀ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸਾਂਝੇ ਫ਼ਰੰਟ ਦੇ ਜ਼ਿਲ੍ਹਾ ਆਗੂ ਇੰਦਰਜੀਤ ਵਿਰਦੀ ਵਲੋਂ ਰੈਲੀ ਦਾ ਮਨੋਰਥ ਅਤੇ ਕੀਤੇ ਜਾ ਸੰਘਰਸ਼ਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨਗੀ ਮੰਡਲ ਤੋਂ ਇਲਾਵਾ ਇਸ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਜਸਵੀਰ ਸਿੰਘ ਭਾਮ, ਰਵੀ ਦੱਤ, ਪ੍ਰਿਤਪਾਲ ਸਿੰਘ ਚੌਟਾਲਾ, ਜ਼ੈਲ ਸਿੰਘ, ਸੁਖਦੇਵ ਡਾਨਸੀਵਾਲ, ਸਰਬਜੀਤ ਸਿੰਘ ਕੰਗ, ਨਛੱਤਰ ਸਿੰਘ, ਭੁਪਿੰਦਰ ਸਿੰਘ ਗਿੱਲ, ਰਜਿੰਦਰ ਸਿੰਘ ਆਜ਼ਾਦ, ਗੁਰਪ੍ਰੀਤ ਸਿੰਘ ਮਕੀਮਪੁਰ, ਸੁਖਦੇਵ ਸਿੰਘ ਢਿੱਲੋਂ, ਜਸਵੀਰ ਸਿੰਘ, ਹਰਭਜਨ ਸਿੰਘ, ਕੇਵਲ ਸਿੰਘ ਹੀਰ, ਸਰਬਜੀਤ ਸਿੰਘ ਕੰਗ, ਲਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੁਲਾਜ਼ਮ, ਪੈਨਸ਼ਨਰ, ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਦੇ ਕਰੋੜਾਂ ਰੁਪਏ ਨੂੰ ਆਪਣੀਆਂ ਝੂਠੀਆਂ ਮਸ਼ਹੂਰੀਆਂ ਤੇ ਉਡਾਇਆ ਜਾ ਰਿਹਾ ਹੈ। ਮੁੱਖ ਮੰਤਰੀ ਵਲੋਂ ਮੰਗਾਂ ਨੂੰ ਹੱਲ ਕਰਨ ਲਈ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਪਿਛਲੀ ਕੀਤੀ ਗਈ ਮੀਟਿੰਗ ਵਿਚ ਵੀ ਮੰਗਾਂ ਪ੍ਰਤੀ ਕੋਈ ਸੰਜੀਦਗੀ ਨਹੀਂ ਦਿਖਾਈ ਗਈ ਹੈ, ਇਸ ਲਈ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਗਈ ਕਿ ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਬਕਾਇਆ ਸਹਿਤ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਪੈਨਸ਼ਨਰਾਂ ਤੇ 2.59 ਦੇ ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕੀਤੀ ਜਾਵੇ ਆਦਿ ਮੰਗਾਂ ਨੂੰ ਪੂਰਾ ਕੀਤਾ ਜਾਵੇ। ਬੁਲਾਰਿਆਂ ਵਲੋਂ ਚੇਤਾਵਨੀ ਦਿੱਤੀ ਕਿ ਮੰਗਾਂ ਨੂੰ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਮਹਿੰਦਰ ਸਿੰਘ ਹੀਰ, ਓਮ ਸਿੰਘ ਸਠਿਆਣਾ, ਸ਼ਮਸ਼ੇਰ ਸਿੰਘ ਧਾਮੀ, ਬਲਵੀਰ ਸੈਣੀ, ਰਾਮਜੀ ਦਾਸ ਚੌਹਾਨ, ਮਨੋਹਰ ਸਿੰਘ ਸੈਣੀ, ਮੱਖਣ ਸਿੰਘ ਲੰਗੇਰੀ, ਹੰਸ ਰਾਜ,ਗੁਰਬਚਨ ਸਿੰਘ, ਬਲਜੀਤ ਮਹਿਮੋਵਾਲ, ਨਰਿੰਦਰ ਅਜਨੋਹਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਮੁਕੇਰੀਆਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਕੱਢਿਆ ਵਿਸ਼ਾਲ ਰੋਸ ਮਾਰਚ ਅਗਲੀ ਖ਼ਬਰ ਸੂਬਾ ਪੱਧਰੀ ਵੁਸ਼ੂ ਮੁਕਾਬਲੇ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਜਿੱਤੇ 6 ਤਗਮੇ
Ad Position 24