22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਡੀ. ਏ. ਵੀ. ਬੀ. ਐਡ. ਕਾਲਜ ਕਰੇਗਾ 4 ਰੋਜ਼ਾ ‘ਪੰਜਾਬ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ’ ਦੀ ਮੇਜ਼ਬਾਨੀ-ਪ੍ਰਿੰ: ਭੱਲਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ.

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਡੀ. ਏ. ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਤੇ ਸਕੱਤਰ ਆਰ. ਐਮ. ਭੱਲਾ ਅਤੇ ਕਾਲਜ ਸਕੱਤਰ ਐਡਵੋਕੇਟ ਨਵਰੋਜ ਸ਼ਰਮਾ ਦੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਡਾ. ਵਿਧੀ ਭੱਲਾ ਦੀ ਅਗਵਾਈ ‘ਚ ਚੱਲ ਰਹੀ ਸੰਸਥਾ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ‘ਚ 4 ਰੋਜ਼ਾ ਪੰਜਾਬ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲਾ 24 ਤੋਂ 27 ਅਕਤੂਬਰ ਤੱਕ ਧੂਮ ਧਾਮ ਨਾਲ ਮਨਾਇਆ ਜਾਵੇਗਾ। ਪ੍ਰਧਾਨ ਡਾ. ਅਨੂਪ ਕੁਮਾਰ ਨੇ ਮੇਲੇ ਦੇ ਆਯੋਜਨ ਸੰਬੰਧੀ ਮਾਰਗ ਦਰਸ਼ਨ ਦੇਣ ਦੇ ਨਾਲ ਕਿਹਾ ਕਿ ਇਸ ਪ੍ਰਕਾਰ ਦੇ ਵਿਰਾਸਤ ਆਧਾਰਿਤ ਮੇਲੇ ਸਾਡੀ ਸੱਭਿਅਤਾ ਅਤੇ ਸੰਸਕ੍ਰਿਤੀ ਦੀ ਸੁਰੱਖਿਆ ਦੇ ਨਾਲ ਨਾਲ ਉਨ੍ਹਾਂ ਦੇ ਪੁਖ਼ਤਾ ਪ੍ਰਸਾਰ ਤੇ ਵਿਕਾਸ ਵਿਚ ਸਹਾਇਕ ਸਿੱਧ ਹੁੰਦੇ ਹਨ। ਸਕੱਤਰ ਆਰ. ਐਮ. ਭੱਲਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਯੁਵਕ ਮੇਲੇ ਸਾਡੀ ਨੌਜਵਾਨ ਪੀੜ੍ਹੀ ਦੇ ਵਿਕਾਸ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਤੇ ਅਤਿਅੰਤ ਮਹੱਤਵਪੂਰਨ ਹੁੰਦੇ ਹਨ। ਬੀ. ਐਡ. ਕਾਲਜ ਦੇ ਸਕੱਤਰ ਐਡਵੋਕੇਟ ਨਵਰੋਜ਼ ਸ਼ਰਮਾ ਨੇ ਵੀ ਇਸ ਮੇਲੇ ਦੇ ਸਫਲ ਆਯੋਜਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਸੰਬੰਧੀ ਕਨਵੀਨਰ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਦੱਸਿਆ ਕਿ ਕਾਲਜ ਇਸ ਵਾਰ ਪ੍ਰੋਫੈਸ਼ਨਲ ਜੋਨ-6 (ਐਜੂਕੇਸ਼ਨ-ਏ) ਯੁਵਕ ਅਤੇ ਵਿਰਾਸਤੀ ਮੇਲੇ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ‘ਚ ਪੰਜਾਬ ਤੇ ਲਗਪਗ 32 ਕਾਲਜ ਵੱਧ- ਚੜ੍ਹ ਕੇ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਮੇਜ਼ਬਾਨੀ ਕਰਨ ਦੇ ਨਾਲ ਨਾਲ ਕਾਲਜ ਦੇ ਪ੍ਰਤਿਭਾਸ਼ਾਲੀ ਵਿਦਿਆਰਥੀ ਵੀ ਇਸ ਮੇਲੇ ਦੀ ਹਰੇਕ ਵੰਨਗੀ ਦੇ ਮੁਕਾਬਲੇ ਵਿਚ ਉਤਸ਼ਾਹ ਪੂਰਨ ਹਿੱਸਾ ਲੈਣਗੇ।
Ad Position 22
No active advertisement
ਪਿਛਲੀ ਖ਼ਬਰ ਇਕੋਤਰੀ ਸਮਾਗਮ ਦੇ 25 ਨੂੰ ਸਜਾਏ ਜਾਣ ਵਾਲੇ ਅਲੌਕਿਕ ਨਗਰ-ਕੀਰਤਨ ਲਈ ਸੰਗਤਾਂ ’ਚ ਭਾਰੀ ਉਤਸ਼ਾਹ ਅਗਲੀ ਖ਼ਬਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਖ਼ਰੀਦ-ਡੀ. ਸੀ.
Ad Position 24