23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਫਲਾਈਓਵਰ ਤੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ, ਗਲੇ ’ਤੇ ਡੂੰਘੇ ਕੱਟ ਦੇ ਨਿਸ਼ਾਨ ਮਿਲੇ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚੰਡੀਗੜ੍ਹ ਹਾਈਵੇ ‘ਤੇ ਪਿੰਡ ਛਾਉਣੀ ਕਲਾਂ ਨਜ਼ਦੀਕ ਬਣ ਰਹੇ ਫਲਾਈਓਵਰ ‘ਤੇ ਇਕ ਨੌਜਵਾਨ ਲੜਕੀ ਦੀ ਭੇਦਭਰੀ ਹਾਲਤ ‘ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਡੀ.

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚੰਡੀਗੜ੍ਹ ਹਾਈਵੇ ‘ਤੇ ਪਿੰਡ ਛਾਉਣੀ ਕਲਾਂ ਨਜ਼ਦੀਕ ਬਣ ਰਹੇ ਫਲਾਈਓਵਰ ‘ਤੇ ਇਕ ਨੌਜਵਾਨ ਲੜਕੀ ਦੀ ਭੇਦਭਰੀ ਹਾਲਤ ‘ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਡੀ. ਐਸ. ਪੀ. ਸਿਟੀ ਕੁਲਭੂਸ਼ਣ ਸ਼ਰਮਾ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਡੀ. ਐਸ. ਪੀ. ਸਿਟੀ ਕੁਲਭੂਸ਼ਣ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਛਾਉਣੀ ਕਲਾਂ ਨਜ਼ਦੀਕ ਬਣ ਰਹੇ ਫਲਾਈਓਵਰ ‘ਤੇ ਸੜਕ ਦੇ ਕਿਨਾਰੇ ਇਕ ਲੜਕੀ ਦੀ ਲਾਸ਼ ਪਈ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ‘ਤੇ ਉਨ੍ਹਾਂ ਉਕਤ ਸਥਾਨ ਤੋਂ ਕਰੀਬ 20 ਸਾਲਾ ਲੜਕੀ ਦੀ ਲਾਸ਼ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੇ ਗਲੇ ‘ਤੇ ਕਿਸੇ ਤੇਜ਼ਧਾਰ ਹਥਿਆਰ ਦੇ ਕਾਫ਼ੀ ਡੂੰਘੇ ਕੱਟ ਦੇ ਨਿਸ਼ਾਨ ਲੱਗੇ ਹੋਏ ਸਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਰਿਹਾ ਹੈ ਕਿ ਲੜਕੀ ਦੀ ਮੌਤ ਗਲੇ ‘ਤੇ ਲੱਗੇ ਡੂੰਘੇ ਕੱਟਾਂ ਕਾਰਨ ਹੀ ਹੋਈ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਹਿਚਾਣ ਨੂਰ ਵਾਸੀ ਬਜਵਾੜਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਘਟਨਾ ਸੰਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਟੀਮ ਨੇ ਦਿੱਲੀ ਤੋਂ ਆਉਣ ਵਾਲੀਆਂ ਬੱਸਾਂ ਚੈਕਿੰਗ ਦੌਰਾਨ ਦੁੱਧ ਤੇ ਪਨੀਰ ਦੇ ਸੈਂਪਲ ਭਰੇ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ 76 ਪਿੰਡਾਂ ਨੂੰ 1 ਕਰੋੜ 78 ਲੱਖ ਦੀ ਗਰਾਂਟ ਵੰਡੀ
Ad Position 24