23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪਹਿਲੀ ਤੋਂ ਤਿੱਖੇ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲਗਾਤਾਰ ਟਾਲਮਟੋਲ ਵਾਲੇ ਰਵੱਈਏ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਸਾਂਝਾ ਤੌਰ ‘ਤੇ ਦੱਸਿਆ ਕਿ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਸਮੂਹ ਏਡਜ਼ ਕੰਟਰੋਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲਗਾਤਾਰ ਟਾਲਮਟੋਲ ਵਾਲੇ ਰਵੱਈਏ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਸਾਂਝਾ ਤੌਰ ‘ਤੇ ਦੱਸਿਆ ਕਿ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਸਮੂਹ ਏਡਜ਼ ਕੰਟਰੋਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ 27 ਅਕਤੂਬਰ ਨੂੰ ਹੋਣ ਵਾਲੀ ਪੈਰਾ-ਮੈਡੀਕਲ ਕਮੇਟੀ ਦੀ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਾਰਥਿਕ ਹੱਲ ਨਾ ਨਿਕਲਿਆ, ਤਾਂ ਸਮੂਹ ਮੁਲਾਜ਼ਮ ਤਿੱਖਾ ਸੰਘਰਸ਼ ਵਿੱਢਣਗੇ। ਜਿਸ ਤਹਿਤ 1 ਨਵੰਬਰ ਤੋਂ ਪੰਜਾਬ ਭਰ ਦੇ ਸਾਰੇ ਏਡਜ਼ ਕੰਟਰੋਲ ਕਰਮਚਾਰੀ ਹਰ ਤਰ੍ਹਾਂ ਦੀਆਂ ਮਹੀਨਾਵਾਰ ਰਿਪੋਰਟਾਂ ਭੇਜਣਾ ਮੁਕੰਮਲ ਤੌਰ ‘ਤੇ ਬੰਦ ਕਰ ਦੇਣਗੇ ਤੇ ਵਿਭਾਗੀ ਮੀਟਿੰਗਾਂ/ਟਰੇਨਿੰਗਾਂ ਦਾ ਬਾਈਕਾਟ ਕੀਤਾ ਜਾਵੇਗਾ, 3 ਨਵੰਬਰ ਨੂੰ ਪੂਰੇ ਪੰਜਾਬ ‘ਚ ਕੰਮ ਠੱਪ ਕੀਤਾ ਜਾਵੇਗਾ ਅਤੇ ਸੂਬੇ ਦੇ ਹਜ਼ਾਰਾਂ ਮੁਲਾਜ਼ਮ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ (ਪ੍ਰਯਾਸ ਬਿਲਡਿੰਗ, ਸੈਕਟਰ-38 ਬੀ, ਚੰਡੀਗੜ੍ਹ) ਵਿਖੇ ਪਹੁੰਚ ਕੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਮੰਡਲ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਨਮ ਦਿਨ ਮੌਕੇ ਸਾਂਝੀ ਰਸੋਈ ਲਈ ਰਾਸ਼ੀ ਭੇਟ
Ad Position 24