23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਨੇ ਲੋਕਾਂ ਦਾ ਸਨਮਾਨ ਤੇ ਸੁਰੱਖਿਆ ਨੂੰ ਕੀਤਾ ਮਜ਼ਬੂਤ-ਨੱਥੂਪੁਰ

ਦਸੂਹਾ, 22 ਅਕਤੂਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਬੀ. ਸੀ.

Ad Position 21
No active advertisement
ਅਜੀਤ ਡੈਸਕ 23-10-2026
ਦਸੂਹਾ, 22 ਅਕਤੂਬਰ (ਭੁੱਲਰ)-ਆਮ ਆਦਮੀ ਪਾਰਟੀ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਣਵੀਰ ਸਿੰਘ ਨੱਥੂਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਹੱਕ ਦੇਣ ਲਈ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਲੋਕਾਂ ਦਾ ਸਨਮਾਨ ਤੇ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ, ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜ਼ਿੰਦਗੀ ਵਿਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਕੀਮ ਨੇ ਅਜਿਹੀਆਂ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕਰ ਦਿੱਤਾ ਹੈ। ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਸੈਮੀਨਾਰ ਲਗਾਇਆ ਅਗਲੀ ਖ਼ਬਰ ਆਈਓਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਕਰਵਾਇਆ ਜਾਣੂੰ
Ad Position 24