23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੋਜ਼ਗਾਰ ਸੈਮੀਨਾਰ ਲਗਾਇਆ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਪ੍ਰੀਤ ਕੌਰ ਪੀ. ਸੀ.

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਪ੍ਰੀਤ ਕੌਰ ਪੀ. ਸੀ. ਐੱਸ. ਦੀ ਅਗਵਾਈ ਹੇਠ ਪਿੰਡ ਨੰਦਾਚੌਰ ਵਿਖੇ ਰੋਜ਼ਗਾਰ ਸੈਮੀਨਾਰ ਲਗਾਇਆ। ਇਸ ਮੌਕੇ ਐਸ. ਡੀ. ਐਮ. ਪਰਮਵੀਰ ਸਿੰਘ ਨੇ ਇਸ ਸੈਮੀਨਾਰ ‘ਚ ਪਹੁੰਚੇ ਪ੍ਰਾਰਥੀਆਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ, ਡੀ. ਐਸ. ਪੀ. ਨਰਿੰਦਰ ਮਿਨਹਾਸ ਨੇ ਪ੍ਰਾਰਥੀਆਂ ਨੂੰ ਪੰਜਾਬ ਪੁਲਿਸ ਦੀ ਭਰਤੀ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਗੁਰਪ੍ਰੀਤ ਕੌਰ ਪੀ. ਸੀ. ਐਸ. ਨੇ ਸੈਮੀਨਾਰ ਤਹਿਤ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੇ ਸਰਪੰਚ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਇਸ ਸੈਮੀਨਾਰ ‘ਚ ਸ਼ਾਮਿਲ ਹੋਣ ਵਾਲੇ ਪ੍ਰਾਰਥੀਆਂ ਦੀ ਮੌਕੇ ਤੇ ਹੀ ਰੋਜ਼ਗਾਰ ਰਜਿਸਟ੍ਰੇਸ਼ਨ ਵੀ ਕੀਤੀ ਗਈ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਬੇਰੁਜ਼ਗਾਰ ਪ੍ਰਾਰਥੀਆਂ ਦੇ ਰੋਜ਼ਗਾਰ ਸੰਬੰਧੀ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਮ. ਐਸ. ਡੀ. ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ. ਟੀ. ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਵਿਜ਼ਟ ਕਰਕੇ ਇਨ੍ਹਾਂ ਸਾਰੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਉਦੈ ਰਤਨ ਨੇ ਸਵਿਮਿੰਗ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਪੰਜਾਬ ਸਰਕਾਰ ਦੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਨੇ ਲੋਕਾਂ ਦਾ ਸਨਮਾਨ ਤੇ ਸੁਰੱਖਿਆ ਨੂੰ ਕੀਤਾ ਮਜ਼ਬੂਤ-ਨੱਥੂਪੁਰ
Ad Position 24