23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੱਲ੍ਹ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਆਸ਼ਿਕਾ ਜੈਨ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਉਣ ਦੇ ਪ੍ਰੋਗਰਾਮ ਵਿਚ ਅੰਸ਼ਕ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਉਣ ਦੇ ਪ੍ਰੋਗਰਾਮ ਵਿਚ ਅੰਸ਼ਕ ਤਬਦੀਲੀ ਕੀਤੀ ਗਈ ਹੈ। ਹੁਣ ਇਹ ਵਿਸ਼ੇਸ਼ ਕੈਂਪ 24 ਅਕਤੂਬਰ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਏ ਜਾਣਗੇ। ਪਹਿਲਾਂ ਇਹ ਕੈਂਪ 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣੇ ਸਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਸੋਧੇ ਹੋਏ ਪ੍ਰੋਗਰਾਮ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫ਼ਸਰਾਂ (ਬੀ. ਐੱਲ. ਓਜ਼) ਨੂੰ ਆਪਣੇ-ਆਪਣੇ ਪੋਲਿੰਗ ਬੂਥ ‘ਤੇ ਨਿਰਧਾਰਿਤ ਸਮੇਂ ਦੌਰਾਨ ਹਾਜ਼ਰ ਰਹਿ ਕੇ ਵੋਟਰ ਸੂਚੀਆਂ ਨਾਲ ਸੰਬੰਧਿਤ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੀ.ਐੱਲ.ਓ. ਸੁਪਰਵਾਈਜ਼ਰਾਂ ਨੂੰ ਵੀ ਕੈਂਪ ਦੌਰਾਨ ਬੀ.ਐੱਲ.ਓ. ਨੂੰ ਲੋੜੀਂਦਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪਾਂ ਦੀ ਨਿਗਰਾਨੀ ਸੰਬੰਧਿਤ ਅਧਿਕਾਰੀਆਂ ਵਲੋਂ ਕੀਤੀ ਜਾਵੇਗੀ। ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਰਾਂ ਨੂੰ ਆਪਣੀ ਵੋਟ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ 19 ਅਕਤੂਬਰ ਤੋਂ ਅਗਲੇ 10 ਦਿਨਾਂ ਤੱਕ ਵਿਧਾਨ ਸਭਾ ਹਲਕਾ ਪੱਧਰ ‘ਤੇ ਹੈਲਪ ਡੈਸਕ ਸਥਾਪਿਤ ਕਰਨ ਦੇ ਪਹਿਲਾਂ ਜਾਰੀ ਨਿਰਦੇਸ਼ ਪਹਿਲਾਂ ਵਾਂਗ ਲਾਗੂ ਰਹਿਣਗੇ। ਇਨ੍ਹਾਂ ਹੈਲਪ ਡੈਸਕਾਂ ਰਾਹੀਂ ਵੋਟਰ ਆਪਣੀ ਵੋਟ ਦੀ ਸਥਿਤੀ ਦੀ ਜਾਂਚ ਕਰ ਸਕਣਗੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵਿਸ਼ੇਸ਼ ਸੰਖੇਪ ਸੁਧਾਈ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਹਫ਼ਤਾਵਾਰੀ ਸੂਚੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਮੁਹੱਈਆ ਕਰਵਾਈਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਇਸ਼ੀਕਾ ਸ਼ਰਮਾ ਨੂੰ ਗਣਤੰਤਰ ਦਿਵਸ ਪਰੇਡ ‘ਚ ਟੀਮ ਦੀ ਚੋਣ ਸੰਬੰਧੀ ਲੱਗਣ ਵਾਲੇ ਕੈਂਪ ਲਈ ਚੁਣਿਆ-ਪ੍ਰਿੰ: ਨਿਸਤਾਂਦਰਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਲੰਗਰਪੁਰ ਵਲੋਂ ਸਵ. ਹਰਭਜਨ ਸਿੰਘ ਦੀ ਯਾਦ ਵਿਚ 17ਵਾਂ ਕਬੱਡੀ ਕੱਪ 28 ਨਵੰਬ...
Ad Position 24