23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਇਸ਼ੀਕਾ ਸ਼ਰਮਾ ਨੂੰ ਗਣਤੰਤਰ ਦਿਵਸ ਪਰੇਡ ‘ਚ ਟੀਮ ਦੀ ਚੋਣ ਸੰਬੰਧੀ ਲੱਗਣ ਵਾਲੇ ਕੈਂਪ ਲਈ ਚੁਣਿਆ-ਪ੍ਰਿੰ: ਨਿਸਤਾਂਦਰਾ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਇਸ਼ੀਕਾ ਸ਼ਰਮਾ ਨੂੰ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਮਰਪਣ ਭਾਵਨਾ ਨਾਲ ਗਣਤੰਤਰ ਦਿਵਸ ਪਰੇਡ ਲਈ ਟੀਮ ਦੀ ਚੋਣ ਸੰਬੰਧੀ ਲੱਗਣ ਵਾਲੇ ਕੈਂਪ ਲਈ ਚੁਣਿਆ ਗਿਆ ਹੈ, ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ। ਇਸ ਮੌਕੇ ਐਨ.

Ad Position 21
No active advertisement
ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ ਹੋਣਹਾਰ ਵਿਦਿਆਰਥਣ ਇਸ਼ੀਕਾ ਸ਼ਰਮਾ ਨਾਲ ਪ੍ਰਿੰ: ਸੰਗੀਤਾ ਨਿਸਤਾਂਦਰਾ ਤੇ ਐਨ. ਸੀ. ਸੀ. ਦੇ ਏ. ਐਨ. ਓ. ਗੁਰਮੀਤ ਸਿੰਘ। 23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੀ ਵਿਦਿਆਰਥਣ ਇਸ਼ੀਕਾ ਸ਼ਰਮਾ ਨੂੰ ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਸਮਰਪਣ ਭਾਵਨਾ ਨਾਲ ਗਣਤੰਤਰ ਦਿਵਸ ਪਰੇਡ ਲਈ ਟੀਮ ਦੀ ਚੋਣ ਸੰਬੰਧੀ ਲੱਗਣ ਵਾਲੇ ਕੈਂਪ ਲਈ ਚੁਣਿਆ ਗਿਆ ਹੈ, ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ ਹੈ। ਇਸ ਮੌਕੇ ਐਨ. ਸੀ. ਸੀ. ਦੇ ਏ. ਐਨ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ 12ਵੇਂ ਪੰਜਾਬ ਐਨ. ਸੀ. ਸੀ. ਹੁਸ਼ਿਆਰਪੁਰ ਤੇ ਜਲੰਧਰ ਗਰੁੱਪਾਂ ਦੀ ਨੁਮਾਇੰਦਗੀ ਕਰ ਰਹੀ ਇਸ਼ੀਕਾ ਸ਼ਰਮਾ ਨੇ ਸੱਭਿਆਚਾਰਕ ਪ੍ਰੋਗਰਾਮਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਉਸ ਨੂੰ ਆਉਣ ਵਾਲੇ ਕੈਂਪ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਰੋਪੜ ‘ਚ ਲੱਗੇ ਐਨ. ਸੀ. ਸੀ. ਕੈਂਪ ਉਪਰੰਤ ਹੁਣ ਗਣਤੰਤਰ ਦਿਵਸ ਪਰੇਡ ਲਈ ਇਕ ਟੀਮ ਦੀ ਚੋਣ ਕੀਤੀ ਜਾਣੀ ਹੈ ਤੇ ਇਸ ਚੋਣ ਲਈ ਲੱਗਣ ਵਾਲੇ ਕੈਂਪ ਲਈ ਵਿਦਿਆਰਥਣ ਇਸ਼ੀਕਾ ਸ਼ਰਮਾ ਨੂੰ ਚੁਣਿਆ ਗਿਆ ਹੈ। ਪ੍ਰਿੰਸੀਪਲ ਸੰਗੀਤਾ ਨਿਸਤਾਂਦਰਾ ਨੇ ਇਸ਼ੀਕਾ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਉਸ ਦੇ ਸਮਰਪਣ, ਅਨੁਸ਼ਾਸਨ ਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਤੇ ਸੀ. ਈ. ਓ. ਰਾਘਵ ਵਾਸਲ ਨੇ ਵੀ ਇਸ਼ੀਕਾ ਸ਼ਰਮਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਾਸਲ ਐਜੂਕੇਸ਼ਨ ਹਮੇਸ਼ਾ ਆਪਣੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ‘ਚ ਲੀਡਰਸ਼ਿਪ, ਅਨੁਸ਼ਾਸਨ ਤੇ ਰਾਸ਼ਟਰ ਦੀ ਸੇਵਾ ਦੇ ਮੁੱਲ ਪੈਦਾ ਕਰਨ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ. ਵੀ. ਐਮ. ਵੇਅਰਹਾਊਸ ਦੀ ਮਹੀਨਾਵਾਰ ਜਾਂਚ ਅਗਲੀ ਖ਼ਬਰ ਕੱਲ੍ਹ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਆਸ਼ਿਕਾ ਜੈਨ
Ad Position 24