ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਹੱਲ-ਅਰੋੜਾ
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਪਿੰਡ ਡੱਲੇਵਾਲ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਪਿੰਡ ਵਾਸੀਆਂ ਨੇ ਮੀਟਿੰਗ ‘ਚ ਸ਼ਮੂਲੀਅਤ ਕਰਦਿਆਂ ਪਿੰਡ ਦੀਆਂ ਟੁੱਟੀਆਂ ਸੜਕਾਂ ਅਤੇ ਕਮਿਊਨਿਟੀ ਸੈਂਟਰ ਨਾਲ ਸੰਬੰਧਿਤ ਸਮੱਸਿਆਵਾਂ ਉਠਾਉਂਦਿਆਂ ਤੇ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਕੀਤੀ।
ਡ
ਡੱਲੇਵਾਲ ’ਚ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ
23-10-2026
ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਹੇਠ ਪਿੰਡ ਡੱਲੇਵਾਲ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਪਿੰਡ ਵਾਸੀਆਂ ਨੇ ਮੀਟਿੰਗ ‘ਚ ਸ਼ਮੂਲੀਅਤ ਕਰਦਿਆਂ ਪਿੰਡ ਦੀਆਂ ਟੁੱਟੀਆਂ ਸੜਕਾਂ ਅਤੇ ਕਮਿਊਨਿਟੀ ਸੈਂਟਰ ਨਾਲ ਸੰਬੰਧਿਤ ਸਮੱਸਿਆਵਾਂ ਉਠਾਉਂਦਿਆਂ ਤੇ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਪਿੰਡ ਦੀਆਂ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਬੇਹੱਦ ਜ਼ਰੂਰੀ ਹੈ। ਸੜਕਾਂ ਤੇ ਕਮਿਊਨਿਟੀ ਸੈਂਟਰ ਪਿੰਡ ਦੀਆਂ ਅਹਿਮ ਲੋੜਾਂ ਹਨ, ਇਸ ਲਈ ਇਨ੍ਹਾਂ ਸਮੱਸਿਆਵਾਂ ਦਾ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਹਰਦੀਪ ਕੌਰ, ਰਾਮਜੀ ਸਾਬਕਾ ਸਰਪੰਚ, ਮਾ. ਜੈ ਰਾਮ ਸਾਬਕਾ ਬਲਾਕ ਸੰਮਤੀ ਮੈਂਬਰ, ਵਿਸ਼ਾਲ ਕੁਮਾਰ ਬਲਾਕ ਸੰਮਤੀ ਮੈਂਬਰ, ਲੰਬੜਦਾਰ ਕਰਮ ਚੰਦ, ਸਾਬਕਾ ਸਰਪੰਚ ਬਲਵਿੰਦਰ ਭੱਟੀ, ਬਲਾਕ ਪ੍ਰਧਾਨ ਡਾ. ਕੁਲਦੀਪ ਸਿੰਘ, ਜੀਤ ਰਾਮ ਸਾਬਕਾ ਸਰਪੰਚ, ਸੀਨੀਅਰ ਕਾਂਗਰਸੀ ਆਗੂ ਰਾਕੇਸ਼ ਸੈਣੀ ਸਮੇਤ ਹੋਰ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।