24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਹੁਸ਼ਿਆਰਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਸ਼ਾਸਨ ਸਖ਼ਤ, 6 ਹੌਟਸਪਾਟ ਖੇਤਰਾਂ ’ਚ ਵਧਾਈ ਜਾਵੇਗੀ ਨਿਗਰਾਨੀ-ਓਇਸ਼ੀ ਮੰਡਲ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਓ. ਐਸ.

Ad Position 21
No active advertisement
ਅਜੀਤ ਡੈਸਕ 24-10-2026
ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਓ. ਐਸ. ਡੀ. (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ੇ ਤੋਂ ਪ੍ਰਭਾਵਿਤ ਛੇ ਸ਼ਨਾਖ਼ਤੀ ਸੰਵੇਦਨਸ਼ੀਲ ਖੇਤਰਾਂ (ਹੌਟਸਪਾਟ) ਵਿਚ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਨਸ਼ੇ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਰੋਕਣ ਅਤੇ ਇਨ੍ਹਾਂ ਖੇਤਰਾਂ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਓ. ਐਸ. ਡੀ. (ਸ਼ਹਿਰੀ ਮਾਮਲੇ) ਨੇ ਸ਼ਨਾਖ਼ਤੀ ਹੌਟਸਪੌਟ ਖੇਤਰਾਂ ਵਿਚ ਲੋੜੀਂਦੀਆਂ ਸਟਰੀਟ ਲਾਈਟਾਂ ਲਗਾਉਣ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਪ੍ਰਬੰਧ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਅਧਿਕਾਰੀਆਂ ਨੂੰ ਇਨ੍ਹਾਂ ਖੇਤਰਾਂ ਵਿਚ ਸਫ਼ਾਈ ਤੇ ਸਵੱਛਤਾ ਦੇ ਪ੍ਰਬੰਧਾਂ ਵਿਚ ਸੁਧਾਰ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਨਸ਼ੇ ਨਾਲ ਸੰਬੰਧਿਤ ਗਤੀਵਿਧੀਆਂ ਨੂੰ ਰੋਕਣ ਲਈ ਰਾਤ ਸਮੇਂ ਪੁਲਿਸ ਦੀ ਗਸ਼ਤ ਵਧਾਉਣ ਅਤੇ ਪੀ. ਸੀ. ਆਰ. ਵਾਹਨਾਂ ਦੀ ਆਵਾਜਾਈ ਤੇਜ਼ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ। ਸੰਬੰਧਿਤ ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਖੇਤਰਾਂ ਵਿਚ ਸੁਰੱਖਿਆ ਪ੍ਰਬੰਧਾਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ’ਚ ਇਸ ਗੱਲ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਤੇ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਵੀ ਜ਼ਰੂਰੀ ਹੈ। ਇਸ ਲਈ ਸ਼ਨਾਖ਼ਤ ਕੀਤੇ ਖੇਤਰਾਂ ਵਿਚ ਰੋਜ਼ਗਾਰ ਮੇਲੇ ਤੇ ਰੋਜ਼ਗਾਰ ਸੰਬੰਧੀ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਓਇਸ਼ੀ ਮੰਡਲ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਨੇੜਲੇ ਸਕੂਲਾਂ ਵਿਚ ਵਿਸ਼ੇਸ਼ ਮਾਪੇ-ਅਧਿਆਪਕ ਮੀਟਿੰਗਾਂ (ਪੀ. ਟੀ. ਐਮ.) ਕਰਵਾਉਣ ਲਈ ਕਿਹਾ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੀਟਿੰਗ ਵਿਚ ਤੈਅ ਕੀਤੇ ਗਏ ਉਪਰਾਲਿਆਂ ‘ਤੇ ਸਮਾਂਬੱਧ ਢੰਗ ਨਾਲ ਕਾਰਵਾਈ ਯਕੀਨੀ ਬਣਾਈ ਜਾਵੇ। ਓ. ਐਸ. ਡੀ. ਓਇਸ਼ੀ ਮੰਡਲ ਨੇ ਕਿਹਾ ਕਿ ਮੀਟਿੰਗ ਦਾ ਉਦੇਸ਼ ਸ਼ਨਾਖ਼ਤ ਸੰਵੇਦਨਸ਼ੀਲ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨਾ, ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧ ਮਜ਼ਬੂਤ ਕਰਨਾ, ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਤੇ ਜਨ-ਜਾਗਰੂਕਤਾ ਰਾਹੀਂ ਨਸ਼ਿਆਂ ਵਿਰੁੱਧ ਸਮੂਹਿਕ ਯਤਨਾਂ ਨੂੰ ਪ੍ਰਭਾਵਸ਼ਾਲੀ ਬਣਾਉਣਾ ਹੈ। ਮੀਟਿੰਗ ’ਚ ਸਹਾਇਕ ਕਮਿਸ਼ਨਰ (ਯੂ. ਟੀ.) ਗੁਰਕੰਵਲ ਸਿੰਘ, ਐਸ. ਪੀ. ਪੀ. ਬੀ. ਆਈ. ਸੰਦੀਪ ਸਿੰਘ ਮੰਡ, ਐਸ. ਡੀ. ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਤੇ ਈ. ਏ. ਸੀ. (ਯੂ. ਟੀ.) ਗੁਰਪ੍ਰੀਤ ਕੌਰ ਸਮੇਤ ਸੰਬੰਧਿਤ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਅਕਤੀ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਸ਼ੋਭਾ ਯਾਤਰਾ ਸੰਬੰਧੀ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ ’ਚ ਅੱਜ ਅੱਧੇ ਦਿਨ ਛੁੱਟੀ ਦਾ ਐਲਾਨ
Ad Position 24