24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਕੌਮੀ ਤੇ ਸੂਬਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖ਼ਾਲਸਾ ਕਾਲਜ ਕੰਧਾਲਾ ਜੱਟਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਬਾਬਾ ਬੁੱਢਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਕੌਮੀ ਤੇ ਸੂਬਾਈ ਖੇਡ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ। ਪ੍ਰਿੰ.

Ad Position 21
No active advertisement
ਅਜੀਤ ਡੈਸਕ 24-10-2026
ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖ਼ਾਲਸਾ ਕਾਲਜ ਕੰਧਾਲਾ ਜੱਟਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਬਾਬਾ ਬੁੱਢਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਨਮਾਨ ਸਮਾਗਮ ਦੌਰਾਨ ਕੌਮੀ ਤੇ ਸੂਬਾਈ ਖੇਡ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ। ਪ੍ਰਿੰ. ਵਿਸ਼ਾਲ ਵਰਮਾ ਦੀ ਅਗਵਾਈ ਵਿਚ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨਾਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਬਿਕਰਮਜੀਤ ਸਿੰਘ ਲਾਲੀ ਤੇ ਹੋਰਨਾਂ ਅਹੁਦੇਦਾਰਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਤਗਮੇ ਜਿੱਤਣ ਵਾਲੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਹੋਰ ਸਖ਼ਤ ਮਿਹਨਤ ਕਰਦੇ ਹੋਏ ਹੋਰ ਉੱਚੇ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਪ੍ਰਿੰਸੀਪਲ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥੀ ਪ੍ਰਭਜੋਤ ਕੌਰ ਨੇ 70 ਵੀਆਂ ਰਾਸ਼ਟਰੀ ਸਕੂਲ ਖੇਡਾਂ ਦੇ ਵੁਸ਼ੂ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਪਰਮਜੋਤ ਸਿੰਘ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਵੇਟ ਲਿਫ਼ਟਿੰਗ ਮੁਕਾਬਲੇ ਵਿਚ ਸੋਨੇ ਦਾ ਤਗਮਾ ਤੇ ਹਰਜੋਤ ਸਿੰਘ ਕੌਮੀ ਸਕੂਲ ਖੇਡਾਂ ਦੇ ਕਰਾਟੇ ਮੁਕਾਬਲਿਆਂ ਵਿਚ ਸੋਨੇ ਦਾ ਤਗਮਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਪਲਕ ਚੌਹਾਨ, ਪ੍ਰਿਅੰਕਾ, ਬਲਜੋਤ ਸਿੰਘ, ਨਵਰੋਜ ਸਿੰਘ, ਹਰਲੀਨ ਕੌਰ, ਪਵਨ, ਸਾਹਿਬ ਸਿੰਘ, ਸਰਵਣ, ਸਮਰਦੀਪ ਸਿੰਘ, ਰੀਤਇੰਦਰ, ਤਨਵੀਰ ਸਿੰਘ, ਸਿਮਰਨ ਸਿੰਘ ਨੇ ਵੀ ਵੱਖ-ਵੱਖ ਖੇਡਾਂ ਵਿਚ ਮੱਲਾਂ ਮਾਰੀਆਂ ਹਨ। ਇਸ ਮੌਕੇ ਜਥੇਦਾਰ ਅਵਤਾਰ ਸਿੰਘ, ਗੁਰਮੇਲ ਸਿੰਘ ਸੀਕਰੀ, ਅਵਤਾਰ ਸਿੰਘ ਬੀਰਮਪੁਰ, ਹਰਭਜਨ ਸਿੰਘ ਢਿੱਲੋਂ, ਸਤਨਾਮ ਸਿੰਘ ਢਿੱਲੋਂ, ਸਰਵਣ ਸਿੰਘ, ਡਾ. ਦਵਿੰਦਰ ਕੌਸ਼ਲ, ਮਨਦੀਪ ਕੌਰ, ਕਰਮਜੀਤ ਕੌਰ, ਡੀ. ਪੀ. ਈ. ਅਵਤਾਰ ਸਿੰਘ, ਵਿਜੇ ਕੁਮਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਪ੍ਰਾਜੈਕਟਾਂ ਦਾ...
Ad Position 24