24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਜਾਗਰੂਕਤਾ ਸੈਮੀਨਾਰ ਲਗਾਇਆ

ਅੱਡਾ ਸਰਾਂ, 23 ਅਕਤੂਬਰ (ਮਸੀਤੀ)-ਵਿਦਿਆਰਥੀਆਂ ਨੂੰ ਮਾਨਸਿਕ ਤੇ ਸਰੀਰਕ ਸਿਹਤ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ‘ਸਿਹਤਮੰਦ ਮਨ, ਸਿਹਤਮੰਦ ਸਰੀਰ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਲਗਾਇਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਤੇ ਸਕੂਲ ਨਰਸ ਨੈਂਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਨਸਿਕ ਅਤੇ ਸਰੀਰਕ ਸਿਹਤ ਵਿਚਲੇ ਡੂੰਘੇ ਸੰਬੰਧਾਂ ਬਾਰੇ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 24-10-2026
ਅੱਡਾ ਸਰਾਂ, 23 ਅਕਤੂਬਰ (ਮਸੀਤੀ)-ਵਿਦਿਆਰਥੀਆਂ ਨੂੰ ਮਾਨਸਿਕ ਤੇ ਸਰੀਰਕ ਸਿਹਤ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਤਣਾਅ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ‘ਸਿਹਤਮੰਦ ਮਨ, ਸਿਹਤਮੰਦ ਸਰੀਰ’ ਵਿਸ਼ੇ ‘ਤੇ ਜਾਗਰੂਕਤਾ ਸੈਮੀਨਾਰ ਲਗਾਇਆ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੂਜਾ ਪਟਿਆਲ ਤੇ ਸਕੂਲ ਨਰਸ ਨੈਂਸੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਾਨਸਿਕ ਅਤੇ ਸਰੀਰਕ ਸਿਹਤ ਵਿਚਲੇ ਡੂੰਘੇ ਸੰਬੰਧਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੀਵਨ ਵਿਚ ਸਫਲਤਾ ਹਾਸਿਲ ਕਰਨ ਲਈ ਸਰੀਰਕ ਤੌਰ ‘ਤੇ ਤੰਦਰੁਸਤ ਹੋਣ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਸ਼ਾਂਤ ਅਤੇ ਸਕਾਰਾਤਮਿਕ ਰਹਿਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਣਾਅ ਤੋਂ ਦੂਰ ਰਹਿਣ, ਆਪਣੀਆਂ ਭਾਵਨਾਵਾਂ ਨੂੰ ਸਮਝਣ, ਸਕਾਰਾਤਮਿਕ ਨਜ਼ਰੀਆ ਅਪਣਾਉਣ ਤੇ ਨਿਯਮਿਤ ਤੌਰ ‘ਤੇ ਸਿਹਤਮੰਦ ਆਦਤਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਵਿਚ ਚੌਥੀ, ਪੰਜਵੀਂ ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਬੁਲਾਰਿਆਂ ਦੇ ਵਿਚਾਰਾਂ ਨੂੰ ਧਿਆਨ ਨਾਲ ਸੁਣਿਆ ਅਤੇ ਮਾਨਸਿਕ ਸਿਹਤ ਤੇ ਤਣਾਅ ਪ੍ਰਬੰਧਨ ਦੀ ਮਹੱਤਤਾ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਵਿਨੀਤਾ ਬਲੋਰੀਆ, ਸੁਜਾਤਾ ਛਾਬੜਾ, ਅਮਨੀਤ ਸੈਣੀ ਤੇ ਸ਼ਿਵਾਨੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇਹ ਸੈਮੀਨਾਰ ਇਕ ਮਹੱਤਵਪੂਰਨ ਕਦਮ ਸਾਬਿਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਰੈਣਿ ਸਬਾਈ ਕੀਰਤਨ ਅੱਜ ਅਗਲੀ ਖ਼ਬਰ ਕੌਮੀ ਤੇ ਸੂਬਾਈ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Ad Position 24