24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਰੈਣਿ ਸਬਾਈ ਕੀਰਤਨ ਅੱਜ

ਦਸੂਹਾ, 23 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 24 ਅਕਤੂਬਰ ਨੂੰ ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਰੈਣਿ ਸਬਾਈ ਕੀਰਤਨ ਦਰਬਾਰ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਰੂਪ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨੈਲ ਸਿੰਘ, ਮਹਿਤਾਬ ਸਿੰਘ ਜਲੰਧਰ, ਕਥਾਵਾਚਕ ਸਰਬਜੀਤ ਸਿੰਘ ਲੁਧਿਆਣਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਲੋਪੋਕੇ, ਭਾਈ ਮੰਗਲ ਸਿੰਘ, ਗੁਰਸਿੱਖੀ ਜਥਾ ਝਿੰਗੜ ਕਲਾਂ, ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ।

Ad Position 21
No active advertisement
ਅਜੀਤ ਡੈਸਕ 24-10-2026
ਦਸੂਹਾ, 23 ਅਕਤੂਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 24 ਅਕਤੂਬਰ ਨੂੰ ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22ਵਾਂ ਰੈਣਿ ਸਬਾਈ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ। ਸਤਪਾਲ ਸਿੰਘ ਬਿੱਟੂ ਨੇ ਦੱਸਿਆ ਕਿ ਇਸ ਰੈਣਿ ਸਬਾਈ ਕੀਰਤਨ ਦਰਬਾਰ ਵਿਚ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸਰੂਪ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਰਨੈਲ ਸਿੰਘ, ਮਹਿਤਾਬ ਸਿੰਘ ਜਲੰਧਰ, ਕਥਾਵਾਚਕ ਸਰਬਜੀਤ ਸਿੰਘ ਲੁਧਿਆਣਾ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਬਲਵਿੰਦਰ ਸਿੰਘ ਲੋਪੋਕੇ, ਭਾਈ ਮੰਗਲ ਸਿੰਘ, ਗੁਰਸਿੱਖੀ ਜਥਾ ਝਿੰਗੜ ਕਲਾਂ, ਸਿੱਖ ਪੰਥ ਦੀ ਪ੍ਰਸਿੱਧ ਢਾਡੀ ਬੀਬੀ ਦਲੇਰ ਕੌਰ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰਬਾਣੀ ਕੰਠ ਮੁਕਾਬਲੇ, ਗੁਰਬਾਣੀ ਪ੍ਰਸ਼ਨੋਤਰੀ ਮੁਕਾਬਲੇ, ਦਸਤਾਰ ਅਤੇ ਦੁਮਾਲਾ ਸਜਾਓ ਇਸਤਰੀ ਅਤੇ ਪੁਰਸ਼ ਮੁਕਾਬਲੇ ਵੀ ਕਰਵਾਏ ਜਾਣਗੇ ਤੇ ਜੇਤੂਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਿਸ਼ਾਲ ਖ਼ੂਨ ਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਜਸਵਿੰਦਰ ਸਿੰਘ, ਰੁਪਿੰਦਰ ਸਿੰਘ ਵਿਕੀ ਗਿੱਲ, ਪ੍ਰਭਜੋਤ ਸਿੰਘ ਕੈਨੇਡਾ, ਗੁਰਵਿੰਦਰ ਸਿੰਘ, ਸੁਖਦੀਪ ਸਿੰਘ, ਅਮਰਜੀਤ ਸਿੰਘ, ਪੁਸ਼ਕ ਸਿੰਘ, ਅਵਤਾਰ ਸਿੰਘ, ਪ੍ਰਭ ਸਿੰਘ, ਦਿਲਪ੍ਰੀਤ ਸਿੰਘ, ਸਿਮਰਜੀਤ ਸਿੰਘ, ਜਸਵਿੰਦਰ ਸਿੰਘ, ਮੰਗਲ ਸਿੰਘ, ਬਾਬਾ ਲਸ਼ਕਰ ਸਿੰਘ, ਭੁਪਿੰਦਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਜਤਿੰਦਰ ਸਿੰਘ, ਜਗਤਾਰ ਸਿੰਘ, ਬਿਕਰਮਜੀਤ ਸਿੰਘ, ਮਨਜੀਤ ਸਿੰਘ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਾਂਕ ਜਠੇਰਿਆ ਦਾ ਸਾਲਾਨਾ ਮੇਲਾ 25 ਨੂੰ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਜਾਗਰੂਕਤਾ ਸੈਮੀਨਾਰ ਲਗਾਇਆ
Ad Position 24