ਸਿਵਲ ਸਰਜਨ ਵਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ।
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਸਿਹਤ ਗਤੀਵਿਧੀਆਂ, ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ ਸਰਜਨ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਕੇਂਦਰਾਂ ਤੇ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਾਰੇ ਸਿਹਤ ਅਦਾਰਿਆਂ ਵਿਚ ਜ਼ਰੂਰੀ ਦਵਾਈਆਂ ਦਾ ਲੋੜੀਂਦਾ ਸਟਾਕ ਉਪਲਬਧ ਹੋਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੀ ਨਿਯਮਤ ਜਾਂਚ, ਲੋੜੀਂਦੇ ਟੈੱਸਟ, ਪੋਸ਼ਣ ਸੰਬੰਧੀ ਸਲਾਹ ਤੇ ਹੋਰ ਜ਼ਰੂਰੀ ਸੇਵਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਬੱਚਿਆਂ ਦੇ ਸੰਪੂਰਨ ਟੀਕਾਕਰਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹਰ ਬੱਚੇ ਦਾ ਉਮਰ ਅਨੁਸਾਰ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਸਿਹਤ ਸੰਬੰਧੀ ਜਾਗਰੂਕਤਾ ਸਮਗਰੀ ਸਾਰੇ ਸਿਹਤ ਅਦਾਰਿਆਂ ਵਿਚ ਪ੍ਰਮੁੱਖ ਥਾਵਾਂ ’ਤੇ ਲਗਾਈ ਜਾਵੇ, ਤਾਂ ਜੋ ਆਮ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ,ਸਹਾਇਕ ਸਿਵਲ ਸਰਜਨ ਡਾ. ਜੀ.ਪੀ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼੍ਰੀਮਾਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੈਲੇਸ਼ ਕੁਮਾਰ ਅਤੇ ਡਾ. ਜਗਦੀਪ ਸਿੰਘ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ, ਡਾ. ਨਵਜੋਤ ਸਿੰਘ, ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ, ਬਲਵੀਰ ਕੌਰ ਡਿਪਟੀ ਮਾਸ ਮੀਡੀਆ ਅਫ਼ਸਰ ਸਮੇਤ ਹੋਰ ਸਿਹਤ ਅਧਿਕਾਰੀ ਵੀ ਹਾਜ਼ਰ ਸਨ।