25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਓਇਸ਼ੀ ਮੰਡਲ ਵਲੋਂ ਆਊਟਡੋਰ ਸਟੇਡੀਅਮ ’ਚ 4 ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੀ ਉਦਘਾਟਨ

ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਹਰਜਿੰਦਰ ਕੌਰ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦੀ ਦੇਖ-ਰੇਖ ਹੇਠ ਪ੍ਰਾਇਮਰੀ ਸਕੂਲਾਂ ਦੀਆਂ 4 ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਮਲਟੀਪਰਪਜ਼ ਆਊਟਡੋਰ ਸਟੇਡੀਅਮ ਵਿਖੇ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਓਇਸ਼ੀ ਮੰਡਲ ਆਈ.

Ad Position 21
No active advertisement
ਰਮੇਸ਼ ਠਾਕੁਰ ਦੇ ਦੁਬਾਰਾ ਭਾਰਤੀ ਜਨਤਾ ਪਾਰਟੀ ’ਚ ਸ਼ਾਮਿਲ ਹੋਣ ’ਤੇ ਸਵਾਗਤ ਕਰਦੇ ਹੋਏ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ, ਅਵਿਨਾਸ਼ ਰਾਏ ਖੰਨਾ, ਵਿਜੇ ਸਾਂਪਲਾ, ਨਿਤਿਨ ਗੁਪਤਾ ਨੰਨੂੰ ਤੇ ਹੋਰ। ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦੇ ਉਦਘਾਟਨ ਉਪਰੰਤ ਖਿਡਾਰੀਆਂ ਨਾਲ ਓਇਸ਼ੀ ਮੰਡਲ ਆਈ. ਏ. ਐੱਸ. ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 25-10-2026
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਹਰਜਿੰਦਰ ਕੌਰ ਦੀ ਅਗਵਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦੀ ਦੇਖ-ਰੇਖ ਹੇਠ ਪ੍ਰਾਇਮਰੀ ਸਕੂਲਾਂ ਦੀਆਂ 4 ਰੋਜ਼ਾ ਜ਼ਿਲ੍ਹਾ ਪੱਧਰੀ ਖੇਡਾਂ ਮਲਟੀਪਰਪਜ਼ ਆਊਟਡੋਰ ਸਟੇਡੀਅਮ ਵਿਖੇ ਸ਼ਾਨਦਾਰ ਢੰਗ ਨਾਲ ਸ਼ੁਰੂ ਹੋਈਆਂ। ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਓਇਸ਼ੀ ਮੰਡਲ ਆਈ. ਏ. ਐੱਸ. (ਓ. ਐੱਸ. ਡੀ. ਟੂ ਡਿਪਟੀ ਕਮਿਸ਼ਨਰ) ਵਲੋਂ ਝੰਡਾ ਲਹਿਰਾ ਕੇ ਕੀਤਾ। ਜ਼ਿਲ੍ਹਾ ਪੱਧਰੀ ਇਨ੍ਹਾਂ ਖੇਡਾਂ ਵਿਚ ਜ਼ਿਲ੍ਹੇ ਦੇ 21 ਪ੍ਰਾਇਮਰੀ ਬਲਾਕਾਂ ਦੇ ਸੈਂਕੜੇ ਬਲਾਕ ਪੱਧਰੀ ਜੇਤੂ ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਮੈਡਮ ਓਇਸ਼ੀ ਮੰਡਲ ਨੇ ਹਾਜ਼ਰ ਅਧਿਆਪਕਾਂ ਤੇ ਖਿਡਾਰੀਆਂ ਨੂੰ ਅਨੁਸ਼ਾਸਨ ਅਤੇ ਆਪਸੀ ਸਹਿਯੋਗ ਦੀ ਭਾਵਨਾ ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਦੀ ਸਫਲਤਾ ਵਿਚ ਖਿਡਾਰੀਆਂ ਦੇ ਨਾਲ-ਨਾਲ ਅਧਿਆਪਕਾਂ ਦਾ ਵੀ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਪ੍ਰਾਇਮਰੀ ਪੱਧਰ ਦੀਆਂ ਖੇਡਾਂ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦਿੰਦੀਆਂ ਹਨ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਗ਼ਲਤ ਰਾਹਾਂ ‘ਤੇ ਪੈਣ ਤੋਂ ਬਚਾਉਣ ਵਿਚ ਸਹਾਈ ਹੁੰਦੀਆਂ ਹਨ। ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ, ਜੋ ਪੂਰੇ ਜੋਸ਼ ਤੇ ਉਤਸ਼ਾਹ ਨਾਲ ਆਪੋ-ਆਪਣੇ ਬਲਾਕਾਂ ਦੇ ਜੇਤੂ ਖਿਡਾਰੀਆਂ ਨੂੰ ਲੈ ਕੇ ਪਹੁੰਚੇ ਸਨ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਚਰਨਜੀਤ ਸਿੱਧੂ, ਜਸਵਿੰਦਰ ਪਾਲ ਬਾਂਸਲ, ਬੀ. ਐਨ. ਓ. ਜਗਤਾਰ ਸਿੰਘ, ਹਰਵਿੰਦਰ ਸਿੰਘ ਬੰਗਾ, ਮੀਨਾਕਸ਼ੀ ਵਸ਼ਿਸ਼ਟ, ਉਂਕਾਰ ਸਿੰਘ ਸੂਸ, ਗੁਰਦੇਵ ਸਿੰਘ ਢਿੱਲੋਂ, ਜ਼ਿਲ੍ਹਾ ਖੇਡ ਕੋਆਰਡੀਨੇਟਰ ਜਗਜੀਤ ਸਿੰਘ, ਜ਼ਿਲ੍ਹਾ ਖੇਡ ਕਮੇਟੀ ਦੇ ਮੈਂਬਰ ਰਮਨ ਐਰੀ, ਚੰਦਰ ਪ੍ਰਕਾਸ਼ ਸਿੰਘ ਸੈਣੀ, ਪੂਨਮ ਰਾਜਪੂਤ, ਸਚਿਨ ਕੁਮਾਰ, ਜੋਤੀ ਸੈਣੀ, ਸਰਬਜੀਤ ਸਿੰਘ ਕੰਗ, ਵਿਕਾਸ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਵਿਦਿਆਰਥੀਆਂ ਨੇ ‘ਪਰਾਲੀ ਨਾ ਸਾੜੋ, ਧਰਤੀ ਬਚਾਓ’ ਜਾਗਰੂਕਤਾ ਰੈਲੀ ਕੱਢੀ
Ad Position 24