ਕੇ. ਐਮ. ਐਸ. ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸੰਬੰਧੀ ਪੰਜ ਰੋਜ਼ਾ ਵਰਕਸ਼ਾਪ 27 ਤੋਂ-ਪ੍ਰਿੰਸੀਪਲ ਡਾ. ਮਾਨਵ ਸੈਣੀ
ਦਸੂਹਾ, 24 ਅਕਤੂਬਰ (ਭੁੱਲਰ)-ਕੇ. ਐਮ.
ਦਸੂਹਾ, 24 ਅਕਤੂਬਰ (ਭੁੱਲਰ)-ਕੇ. ਐਮ. ਐਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਆਈ. ਸੀ. ਟੀ. ਅਕੈਡਮੀ ਵਲੋਂ ਫੈਕਲਟੀ ਮੈਂਬਰਾਂ ਦੇ ਪੇਸ਼ੇਵਰ ਵਿਕਾਸ ਤੇ ਉਨ੍ਹਾਂ ਦੇ ਤਕਨੀਕੀ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਡਿਜੀਟਲ ਮਾਰਕੀਟਿੰਗ ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ 2 7 ਅਕਤੂਬਰ ਤੋਂ 31 ਅਕਤੂਬਰ 2026 ਤੱਕ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦਾ ਮੁੱਖ ਉਦੇਸ਼ ਫੈਕਲਟੀ ਮੈਂਬਰਾਂ ਨੂੰ ਡਿਜੀਟਲ ਮਾਰਕੀਟਿੰਗ ਦੇ ਨਵੇਂ ਰੁਝਾਨਾਂ, ਆਧੁਨਿਕ ਤਕਨੀਕਾਂ ਤੇ ਡਿਜੀਟਲ ਪਲੇਟਫ਼ਾਰਮਾਂ ਦੀ ਪ੍ਰਭਾਵਸ਼ਾਲੀ ਵਰਤੋਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਇਸ ਦੌਰਾਨ ਫੈਕਲਟੀ ਮੈਂਬਰਾਂ ਨੂੰ ਸੋਸ਼ਲ ਮੀਡੀਆ ਮਾਰਕੀਟਿੰਗ, ਆਨਲਾਈਨ ਪ੍ਰਚਾਰ, ਡਿਜੀਟਲ ਮਾਰਕੀਟਿੰਗ ਰਣਨੀਤੀਆਂ ਤੇ ਸਿੱਖਿਆ ਦੇ ਖੇਤਰ ਵਿਚ ਇਨ੍ਹਾਂ ਤਕਨੀਕਾਂ ਦੀ ਵਰਤੋਂ ਬਾਰੇ ਆਪਣੇ ਗਿਆਨ ਤੇ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲੇਗਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਤਕਨੀਕੀ ਗਿਆਨ ਤੇ ਨਵੇਂ ਹੁਨਰਾਂ ਦੀ ਮਹੱਤਤਾ ਲਗਾਤਾਰ ਵਧ ਰਹੀ ਹੈ। ਫੈਕਲਟੀ ਮੈਂਬਰਾਂ ਲਈ ਜ਼ਰੂਰੀ ਹੈ ਕਿ ਉਹ ਸਮੇਂ ਦੇ ਨਾਲ ਆਪਣੇ ਗਿਆਨ ਤੇ ਅਧਿਆਪਨ ਦੇ ਢੰਗਾਂ ਵਿਚ ਨਵੀਨਤਾ ਲਿਆਉਣ। ਉਨ੍ਹਾਂ ਕਿਹਾ ਕਿ ਡਿਜੀਟਲ ਮਾਰਕੀਟਿੰਗ ਵਰਗੇ ਵਿਸ਼ਿਆਂ ਦੀ ਜਾਣਕਾਰੀ ਫੈਕਲਟੀ ਮੈਂਬਰਾਂ ਦੀ ਪੇਸ਼ੇਵਰ ਸਮਰੱਥਾ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਨਾਲ ਜੋੜਨ ਵਿਚ ਵੀ ਸਹਾਇਕ ਹੁੰਦੀ ਹੈ। ਪ੍ਰੋਗਰਾਮ ਵਿਚ ਭਾਗ ਲੈਣ ਦੇ ਚਾਹਵਾਨ ਫੈਕਲਟੀ ਮੈਂਬਰਾਂ ਲਈ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 26 ਅਕਤੂਬਰ 2026 ਨਿਰਧਾਰਿਤ ਕੀਤੀ ਗਈ ਹੈ। ਚਾਹਵਾਨ ਫੈਕਲਟੀ ਮੈਂਬਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਿਰਧਾਰਿਤ ਮਿਤੀ ਤੋਂ ਪਹਿਲਾਂ ਆਪਣੀ ਰਜਿਸਟਰੇਸ਼ਨ ਕਰਵਾਉਣ ਤੇ ਇਸ ਗਿਆਨਵਰਧਕ ਪ੍ਰੋਗਰਾਮ ਦਾ ਲਾਭ ਉਠਾਉਣ।