ਸਰਕਾਰੀ ਸਕੂਲ ਬੋਹਣ ’ਚ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਵਿਸ਼ੇ ਸੰਬੰਧੀ ਪੋਸਟਰ ਮੇਕਿੰਗ ਮੁਕਾਬਲਾ
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਆਰ.
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਹੁਸ਼ਿਆਰਪੁਰ ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਆਰ. ਐੱਮ. ਸਕੀਮ ਸਾਲ 2026-27 ਦੀਆਂ ਆਈ. ਈ. ਸੀ. ਐਕਟੀਵਿਟੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਵਿਖੇ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੇ ਵਿਸ਼ੇ ਸੰਬੰਧੀ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ। ਮੁਕਾਬਲੇ ’ਚ ਬਾਰ੍ਹਵੀਂ ਜਮਾਤ ਦੇ ਕ੍ਰਿਸ਼ਨਾ ਤੇ ਕਾਜਲ ਨੇ ਪਹਿਲਾ, 11ਵੀਂ ਜਮਾਤ ਦੇ ਡਿੰਪਲ ਤੇ ਮੋਨੂੰ ਨੇ ਦੂਜਾ ਸਥਾਨ ਅਤੇ ਦਸਵੀਂ ਜਮਾਤ ਦੀ ਸਿਮਰਪ੍ਰੀਤ ਕੌਰ, ਨਿਸ਼ੂ ਤੇ ਦਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਬਾਰ੍ਹਵੀਂ ਜਮਾਤ ਦੀ ਗੁਰਲੀਨ ਕੌਰ ਟੂਰਾ ਤੇ ਜੈਸਮੀਨ ਸੈਣੀ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਧਰਮਵੀਰ ਸ਼ਾਰਦ, ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ-2 ਨੇ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਤੇ ਮਿੱਟੀ ਦੀ ਗੁਣਵੱਤਾ ਵਿਚ ਆ ਰਹੀ ਗਿਰਾਵਟ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪਰਮਿੰਦਰ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਮਹਿਲਾਂ ਵਾਲੀ, ਸਕੂਲ ਦੇ ਲੈਕਚਰਾਰ ਗੁਰਪ੍ਰੀਤ ਕੌਰ ਨੇ ਵੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਸੰਬੰਧੀ ਵਿਦਿਆਰਥੀਆਂ ਨੂੰ ਦੱਸਿਆ। ਇਸ ਮੌਕੇ ਸਕੂਲ ਦੇ ਅਧਿਆਪਕ ਲੈਕਚਰਾਰ ਮੁਨੀਸ਼ ਮੋਦਗਿਲ, ਲੈਕਚਰਾਰ ਹਰਵਿੰਦਰ ਕੌਰ, ਲੈਕਚਰਾਰ ਕਿਰਨਜੀਤ ਕੋਰ ਅਤੇ ਏ.ਸੀ.ਟੀ ਮੁਕੇਸ਼ ਕੁਮਾਰ, ਖੇਤੀਬਾੜੀ ਵਿਭਾਗ ਤੋਂ ਰਮੇਸ਼ ਕੁਮਾਰ ਹਾਜ਼ਰ ਸਨ।