ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਮਨਾਈ ਵਾਲਮੀਕਿ ਜੈਅੰਤੀ
ਮੁਕੇਰੀਆਂ, 24 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁੱਭ ਅਵਸਰ ’ਤੇ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਤੇ ਭਾਰਤੀ ਸਾਹਿਤ ਵਿਚ ਉਨ੍ਹਾਂ ਦੇ ਅਮੁੱਲ ਯੋਗਦਾਨ ਬਾਰੇ ਜਾਣੂ ਕਰਵਾਇਆ।
ਮੁਕੇਰੀਆਂ, 24 ਅਕਤੂਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਦੇ ਸ਼ੁੱਭ ਅਵਸਰ ’ਤੇ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਤੇ ਭਾਰਤੀ ਸਾਹਿਤ ਵਿਚ ਉਨ੍ਹਾਂ ਦੇ ਅਮੁੱਲ ਯੋਗਦਾਨ ਬਾਰੇ ਜਾਣੂ ਕਰਵਾਇਆ। ਪ੍ਰੋਗਰਾਮ ਦੌਰਾਨ ਅਧਿਆਪਕਾ ਕੋਮਲਦੀਪ ਨੇ ਮਹਾਂਰਿਸ਼ੀ ਵਾਲਮੀਕਿ ਦੇ ਜੀਵਨ-ਇਤਿਹਾਸ ’ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਮਹਾਂਰਿਸ਼ੀ ਵਾਲਮੀਕਿ ਨੂੰ ਆਦਿ ਕਵੀ ਦੇ ਰੂਪ ਵਿਚ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਨੇ ਮਹਾਨ ਮਹਾਂਕਾਵਿ ਰਾਮਾਇਣ ਦੀ ਰਚਨਾ ਕੀਤੀ। ਉਨ੍ਹਾਂ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ਸੱਚਾਈ, ਗਿਆਨ, ਸਦਾਚਾਰ ਤੇ ਆਤਮ-ਪਰਿਵਰਤਨ ਦੀ ਪੇ੍ਰਰਨਾ ਮਿਲਦੀ ਹੈ। ਇਸ ਮੌਕੇ ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਿਯੰਕਾ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਕਵਿਤਾ ਪੇਸ਼ ਕੀਤੀ। ਉਸ ਦੀ ਭਾਵਪੂਰਨ ਪੇਸ਼ਕਾਰੀ ਨੇ ਸਮੁੱਚੇ ਪ੍ਰੋਗਰਾਮ ਨੂੰ ਪ੍ਰੇਰਨਾਦਾਇਕ ਅਤੇ ਪ੍ਰਭਾਵਸ਼ਾਲੀ ਬਣਾ ਦਿੱਤਾ। ਸਕੂਲ ਦੇ ਨਿਰਦੇਸ਼ਕ ਪ੍ਰੋ. ਜੀ. ਐਸ. ਮੁਲਤਾਨੀ ਤੇ ਸ੍ਰੀਮਤੀ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਿੱਖਿਆ, ਨੈਤਿਕਤਾ ਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਵਿਸ਼ੇਸ਼ ਪ੍ਰਾਤਹਕਾਲੀਨ ਸਭਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਭਾਰਤੀ ਸੰਸਕ੍ਰਿਤੀ, ਮਹਾਨ ਸੰਤਾਂ ਪ੍ਰਤੀ ਸਤਿਕਾਰ ਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਮਹਾਂਰਿਸ਼ੀ ਵਾਲਮੀਕਿ ਦੇ ਮਹਾਨ ਆਦਰਸ਼ਾਂ ਨਾਲ ਜੁੜਨ ਅਤੇ ਇੱਕ ਚੰਗਾ ਤੇ ਨੇਕ ਇਨਸਾਨ ਬਣਨ ਦੀ ਪੇ੍ਰਨਾ ਦਿੱਤੀ।