ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ ਮੀਟਿੰਗ
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12ਵੀਂ ਮੀਟਿੰਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਕੈਂਪਸ ‘ਚ ਹੋਈ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.
ਹੁਸ਼ਿਆਰਪੁਰ, 24 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਦੀ 12ਵੀਂ ਮੀਟਿੰਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਕੈਂਪਸ ‘ਚ ਹੋਈ। ਇਸ ਮੌਕੇ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਯੂਨੀਵਰਸਿਟੀ ਦੀਆਂ ਅਕਾਦਮਿਕ ਪ੍ਰਾਪਤੀਆਂ, ਖੋਜ ਕਾਰਜਾਂ ਤੇ ਭਵਿੱਖ ਦੀਆਂ ਯੋਜਨਾਵਾਂ ਸੰਬੰਧੀ ਬੋਰਡ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਯੂਨੀਵਰਸਿਟੀ ਦੇ ਸਰਬਪੱਖੀ ਵਿਕਾਸ, ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਮੁਹੱਈਆ ਕਰਵਾਉਣ, ਨਵੇਂ ਯੂਨੀਵਰਸਿਟੀ ਪ੍ਰਾਜੈਕਟਾਂ ਤੇ ਬੁਨਿਆਦੀ ਢਾਂਚੇ ਦੇ ਨਿਰਮਾਣ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ‘ਚ ਬੋਰਡ ਆਫ਼ ਮੈਨੇਜਮੈਂਟ ਦੇ ਮੈਂਬਰ ਗਿਆਨ ਸਿੰਘ, ਜੁਝਾਰ ਸਿੰਘ ਮਿਨਹਾਸ, ਕੁਲਦੀਪ ਸਿੰਘ ਪਰਮਾਰ, ਡਾ. ਨੀਲਮ ਗਰੇਵਾਲ, ਡਾ. ਅਮਰਿੰਦਰ ਸਿੰਘ ਮਿਨਹਾਸ (ਐਸੋਸੀਏਟ ਪ੍ਰੋਫੈਸਰ, ਯੂ. ਆਈ. ਈ. ਟੀ.), ਪ੍ਰੋ. ਪਵਨ ਕੁਮਾਰ (ਲਾਅ ਵਿਭਾਗ ਜੀ. ਐਨ. ਡੀ. ਯੂ. ਅੰਮ੍ਰਿਤਸਰ) ਤੇ ਪ੍ਰੋ. ਅਮਿਤ ਕੌਤਸ (ਸਿੱਖਿਆ ਵਿਭਾਗ ਜੀ. ਐੱਨ. ਡੀ. ਯੂ. ਅੰਮ੍ਰਿਤਸਰ) ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਆਪਣੇ ਪ੍ਰਸ਼ਾਸਨਿਕ ਤੇ ਅਕਾਦਮਿਕ ਤਜਰਬਿਆਂ ਦੇ ਆਧਾਰ ‘ਤੇ ਵਡਮੁੱਲੇ ਸੁਝਾਅ ਦਿੱਤੇ। ਯੂਨੀਵਰਸਿਟੀ ਦੇ ਰਜਿਸਟਰਾਰ ਰਾਜਿੰਦਰ ਕੁਮਾਰ ਨੇ ਮੈਂਬਰ ਸਕੱਤਰ ਵਜੋਂ ਕਾਰਵਾਈ ਚਲਾਉਂਦਿਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ ਅਤੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਤੇ ਉੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਣ ਲਈ ਵਚਨਬੱਧ ਹੈ।