25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਸਬਾ ਭੰਗਾਲਾ ’ਚ ਚੋਰੀਆਂ ਦਾ ਸਿਲਸਿਲਾ ਜਾਰੀ, ਲੋਕਾਂ ’ਚ ਸਹਿਮ

ਭੰਗਾਲਾ, 25 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਕਸਬਾ ਭੰਗਾਲਾ ਤੇ ਆਸ ਪਾਸ ਦੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਚਿੰਤਾ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਚੋਰੀਆਂ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ।

Ad Position 21
No active advertisement
ਅਜੀਤ ਡੈਸਕ 26-10-2026
ਭੰਗਾਲਾ, 25 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਕਸਬਾ ਭੰਗਾਲਾ ਤੇ ਆਸ ਪਾਸ ਦੇ ਪਿੰਡਾਂ ਵਿਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕਾ ਵਾਸੀਆਂ ਵਿਚ ਚਿੰਤਾ ਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਚੋਰੀਆਂ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਉੱਠਣ ਲੱਗੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਅਮਰੀਕ ਸਿੰਘ ਰੰਧਾਵਾ ਪਿੰਡ ਪੁਰਾਣਾ ਭੰਗਾਲਾ ਨੇ ਦੱਸਿਆ ਕਿ ਪੁਰਾਣਾ ਭੰਗਾਲਾ ਸਥਿਤ ਇਕ ਢਾਬਾ ਹੈ ਉਸ ’ਤੇ ਆਪਣਾ ਟਰੱਕ ਖੜ੍ਹਾ ਕੀਤਾ ਹੋਇਆ ਸੀ, ਚੋਰਾਂ ਵਲੋਂ ਸਵੇਰੇ 9 ਵਜੇ ਟਰੱਕ ਦੀ ਬੈਟਰੀ ਖ਼ੋਲ੍ਹ ਲਈ ਪਰ ਦੂਰੋਂ ਕਿਸੇ ਨੂੰ ਆਉਂਦੇ ਹੋਏ ਉਥੇ ਹੀ ਛੱਡ ਕੇ ਭੱਜ ਗਏ। ਉਨ੍ਹਾਂ ਦੱਸਿਆ ਕਿ ਉਸੇ ਦਿਨ ਹੀ ਰਾਤ ਨੂੰ ਢਾਬੇ ਦੇ ਕੋਲ ਮੇਰੇ ਖੇਤ ਪੈਂਦੇ ਹਨ। ਮੈਂ ਆਪਣੇ ਖੇਤਾਂ ’ਚ ਤਵੀਆਂ ਲਾਈਆਂ ਹੋਈਆਂ ਸਨ ਤੇ ਚੋਰਾਂ ਵਲੋਂ ਤਵੀਆਂ ਦੇ ਟਾਇਰ ਹੀ ਖ਼ੋਲ ਕੇ ਲੈ ਗਏ। ਇਸ ਮੌਕੇ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਚੋਰੀ ਦੀਆਂ ਵਾਰਦਾਤਾਂ ’ਤੇ ਰੋਕ ਲਗਾਉਣ ਲਈ ਪੁਲਿਸ ਨੂੰ ਹੋਰ ਚੌਕਸੀ ਵਰਤਣ ਤੇ ਰਾਤ ਸਮੇਂ ਗਸ਼ਤ ਵਧਾਉਣ ਦੀ ਲੋੜ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਚੋਰੀਆਂ ਨੂੰ ਰੋਕਣ ਲਈ ਕਿਹੜੇ ਠੋਸ ਕਦਮ ਚੁੱਕਦਾ ਹੈ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਕਿਵੇਂ ਬਹਾਲ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਵਿਖੇ ਨਵੇਂ ਬਣ ਰਹੇ ਏ. ਡੀ. ਸੀ. ਦਫ਼ਤਰ ਦੇ ਕੰਮ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਨੂੰ ਸਮਰਪਿਤ ਸੁੱਜੋਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ
Ad Position 24