ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਦਸੂਹਾ ਵਿਖੇ ਨਵੇਂ ਬਣ ਰਹੇ ਏ. ਡੀ. ਸੀ. ਦਫ਼ਤਰ ਦੇ ਕੰਮ ਦਾ ਲਿਆ ਜਾਇਜ਼ਾ
ਦਸੂਹਾ, 25 ਅਕਤੂਬਰ (ਕੌਸ਼ਲ)-ਦਸੂਹਾ ਹਲਕੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਦਸੂਹਾ ਵਿਖੇ ਨਵੇਂ ਬਣ ਰਹੇ ਏ. ਡੀ.
ਦਸੂਹਾ, 25 ਅਕਤੂਬਰ (ਕੌਸ਼ਲ)-ਦਸੂਹਾ ਹਲਕੇ ਦੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਦਸੂਹਾ ਵਿਖੇ ਨਵੇਂ ਬਣ ਰਹੇ ਏ. ਡੀ. ਸੀ. (ਵਧੀਕ ਡਿਪਟੀ ਕਮਿਸ਼ਨਰ) ਦਫ਼ਤਰ ਦੇ ਨਿਰਮਾਣ ਕਾਰਜ ਦਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਦਫ਼ਤਰ ਵਿਖੇ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਕੰਮ ਦੀ ਮੌਜੂਦਾ ਸਥਿਤੀ ਦਾ ਨਿਰੀਖਣ ਕੀਤਾ। ਵਿਧਾਇਕ ਘੁੰਮਣ ਨੇ ਕਿਹਾ ਕਿ ਦਸੂਹਾ ਵਿਖੇ ਏ. ਡੀ. ਸੀ. ਦਫ਼ਤਰ ਦਾ ਨਿਰਮਾਣ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਦਫ਼ਤਰ ਦੇ ਚਾਲੂ ਹੋਣ ਨਾਲ ਲੋਕਾਂ ਨੂੰ ਆਪਣੇ ਕਈ ਪ੍ਰਸ਼ਾਸਨਿਕ ਕੰਮਾਂ ਲਈ ਦੂਰ-ਦੁਰਾਡੇ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਨਾਲ ਲੋਕਾਂ ਦਾ ਸਮਾਂ ਤੇ ਆਉਣ-ਜਾਣ ’ਤੇ ਹੋਣ ਵਾਲਾ ਖ਼ਰਚ ਵੀ ਬਚੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਵਿਧਾਇਕ ਵਲੋਂ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਨਾਲ ਦਫ਼ਤਰ ਦੇ ਕੰਮ ਨੂੰ ਲੈ ਕੇ ਲੋਕਾਂ ਦੀਆਂ ਉਮੀਦਾਂ ਹੋਰ ਵਧੀਆਂ ਹਨ। ਦਫ਼ਤਰ ਦਾ ਨਿਰਮਾਣ ਜਲਦ ਮੁਕੰਮਲ ਹੋਣ ਨਾਲ ਦਸੂਹਾ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਵਧੇਰੇ ਸੁਵਿਧਾਜਨਕ ਸੇਵਾਵਾਂ ਮਿਲਣ ਦਾ ਰਾਹ ਪੱਧਰਾ ਹੋਵੇਗਾ। ਦਸੂਹਾ ਵਿਚ ਏ. ਡੀ. ਸੀ. ਦਫ਼ਤਰ ਦੀ ਸਥਾਪਨਾ ਇਲਾਕੇ ਦੇ ਲੋਕਾਂ ਲਈ ਇਕ ਅਹਿਮ ਪ੍ਰਸ਼ਾਸਨਿਕ ਸਹੂਲਤ ਸਾਬਤ ਹੋਵੇਗੀ, ਜਿਸ ਨਾਲ ਸਰਕਾਰੀ ਸੇਵਾਵਾਂ ਤੱਕ ਲੋਕਾਂ ਦੀ ਪਹੁੰਚ ਹੋਰ ਆਸਾਨ ਬਣਨ ਦੀ ਉਮੀਦ ਹੈ। ਇਸ ਮੌਕੇ ਪ੍ਰਧਾਨ ਨਗਰ ਕੌਂਸਲ ਦਸੂਹਾ ਅਮਰਪ੍ਰੀਤ ਸਿੰਘ ਸੋਨੂੰ ਖ਼ਾਲਸਾ ਤੇ ਹੋਰ ਅਧਿਕਾਰੀ ਹਾਜ਼ਰ ਸਨ।