26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਖ਼ਾਲਸਾ ਕਾਲਜ ਮਾਹਿਲਪੁਰ ’ਚ ਹੋਣ ਵਾਲੇ ਜ਼ੋਨਲ ਤੇ ਇੰਟਰ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਜਾਰੀ

ਮਾਹਿਲਪੁਰ, 25 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ-5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਤੇ ਵਿਰਾਸਤੀ ਗਤੀਵਿਧੀਆਂ ਨਾਲ ਸੰਬੰਧਿਤ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ 3 ਨਵੰਬਰ ਤੋਂ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ, ਜਿਸ ਦੇ ਕੁਸ਼ਲ ਪ੍ਰਬੰਧਾਂ ਸੰਬੰਧੀ ਕਾਲਜ ਵਿਚ ਜੋਸ਼ ਨਾਲ ਤਿਆਰੀਆਂ ਚੱਲ ਰਹੀਆਂ ਹਨ। ਦੱਸਣਯੋਗ ਹੈ ਕਿ ਕਾਲਜ ’ਚ ਜ਼ੋਨਲ ਯੁਵਕ ਮੇਲਾ 3 ਤੋਂ 6 ਨਵੰਬਰ ਤੱਕ ਚੱਲੇਗਾ, ਜਿਸ ਉਪਰੰਤ ਜ਼ੋਨਲ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਦੀ ਅਗਲੀ ਪ੍ਰਤੀਯੋਗਤਾ ਇਸੇ ਸੰਸਥਾ ’ਚ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਜੋਂ 10 ਨਵੰਬਰ ਤੋਂ ਆਰੰਭ ਹੋ ਕੇ 13 ਨਵੰਬਰ ਤੱਕ ਚੱਲੇਗੀ।

Ad Position 21
No active advertisement
ਅਜੀਤ ਡੈਸਕ 26-10-2026
ਮਾਹਿਲਪੁਰ, 25 ਅਕਤੂਬਰ (ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਹੁਸ਼ਿਆਰਪੁਰ (ਜ਼ੋਨ-5) ਤਹਿਤ ਆਉਂਦੇ 30 ਕਾਲਜਾਂ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਸਿਰਜਣਾਤਮਿਕ, ਕਲਾਤਮਿਕ ਤੇ ਵਿਰਾਸਤੀ ਗਤੀਵਿਧੀਆਂ ਨਾਲ ਸੰਬੰਧਿਤ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਚ 3 ਨਵੰਬਰ ਤੋਂ ਉਤਸ਼ਾਹ ਨਾਲ ਸ਼ੁਰੂ ਹੋ ਰਿਹਾ ਹੈ, ਜਿਸ ਦੇ ਕੁਸ਼ਲ ਪ੍ਰਬੰਧਾਂ ਸੰਬੰਧੀ ਕਾਲਜ ਵਿਚ ਜੋਸ਼ ਨਾਲ ਤਿਆਰੀਆਂ ਚੱਲ ਰਹੀਆਂ ਹਨ। ਦੱਸਣਯੋਗ ਹੈ ਕਿ ਕਾਲਜ ’ਚ ਜ਼ੋਨਲ ਯੁਵਕ ਮੇਲਾ 3 ਤੋਂ 6 ਨਵੰਬਰ ਤੱਕ ਚੱਲੇਗਾ, ਜਿਸ ਉਪਰੰਤ ਜ਼ੋਨਲ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਦੀ ਅਗਲੀ ਪ੍ਰਤੀਯੋਗਤਾ ਇਸੇ ਸੰਸਥਾ ’ਚ ਇੰਟਰ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ਵਜੋਂ 10 ਨਵੰਬਰ ਤੋਂ ਆਰੰਭ ਹੋ ਕੇ 13 ਨਵੰਬਰ ਤੱਕ ਚੱਲੇਗੀ। ਇਸ ਸੰਬੰਧੀ ਕਾਲਜ ਦੇ ਪ੍ਰਿੰ. ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪਹਿਲੀ ਵਾਰ ਜ਼ੋਨਲ ਤੇ ਇੰਟਰ ਜ਼ੋਨਲ ਯੁਵਕ ਮੇਲੇ ਦਾ ਆਯੋਜਨ ਹੋਣਾ ਇਤਿਹਾਸ ਸਿਰਜੇਗਾ। ਉਨ੍ਹਾਂ ਕਿਹਾ ਕਿ ਇਹ ਯੁਵਕ ਮੇਲੇ ਕਾਲਜ ਦੇ ਬਾਨੀ ਸੰਸਥਾਪਕ ਸੰਤ ਬਾਬਾ ਹਰੀ ਸਿੰਘ ਕਹਾਰਪੁਰੀ ਤੇ ਕਾਲਜ ਦੇ ਬਾਨੀ ਪ੍ਰਿੰ. ਹਰਭਜਨ ਸਿੰਘ ਦੀ ਸੁਨਹਿਰੀ ਯਾਦ ਨੂੰ ਸਮਰਪਿਤ ਹੋਣਗੇ ਜਿਥੇ ਵਿਦਿਆਰਥੀਆਂ ਦੇ ਲੋਕ ਨਾਚ, ਸੰਗੀਤ, ਥੀਏਟਰ, ਵਿਚਾਰ ਚਰਚਾ, ਭਾਸ਼ਨ, ਸਿਰਜਣਾ ਸਮੇਤ ਵੱਖ-ਵੱਖ ਸਭਿਆਚਾਰਕ ਤੇ ਵਿਰਾਸਤੀ ਕਲਾਵਾਂ ਦੇ ਮੁਕਾਬਲੇ ਆਕਰਸ਼ਨ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੁਵਕ ਮੇਲਿਆਂ ਦਾ ਥੀਮ ‘ਪ੍ਰਤੀਯੋਗਤਾ ਤੋਂ ਪਾਰ, ਸਿਰਜਣਾ ਤੇ ਆਪਸੀ ਮਿਲਵਰਤਨ ਦਾ ਜਸ਼ਨ’ ਹੈ ਜਿਸ ਦਾ ਅਰਥ ਵਿਦਿਆਰਥੀਆਂ ਨੂੰ ਜਿੱਤ ਹਾਰ ਤੋਂ ਪਾਰ ਜਾ ਕੇ ਆਪਣੀ ਸਿਰਜਣਾ ਦੁਆਰਾ ਹੋਰ ਵਿਦਿਆਰਥੀਆਂ ਨਾਲ ਸਾਂਝ, ਸਦਭਾਵਨਾ ਤੇ ਸਹਿਹੋਂਦ ਦਾ ਮੰਚ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੰਤ ਸਾਧੂ ਸਿੰਘ ਕਹਾਰਪੁਰ, ਪੈਟਰਨ ਡਾ ਜੰਗ ਬਹਾਦਰ ਸਿੰਘ ਰਾਏ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਯੁਵਕ ਭਲਾਈ ਵਿਭਾਗ ਤੇ ਡਾਇਰੈਕਟਰ ਡਾ. ਸੁਖਜਿੰਦਰ ਰਿਸ਼ੀ, ਉਪ ਪ੍ਰਿੰਸੀਪਲ ਅਰਾਧਨਾ ਦੁੱਗਲ, ਯੁਵਕ ਮੇਲੇ ਦੇ ਪ੍ਰਬੰਧਕੀ ਸਕੱਤਰ ਡਾ. ਵਿਕਰਾਂਤ ਸਿੰਘ ਰਾਣਾ ਨੇ ਇਨ੍ਹਾਂ ਯੁਵਕ ਮੇਲਿਆਂ ਨੂੰ ਵਿਦਿਆਰਥੀਆਂ ਦੀ ਬਹੁਪੱਖੀ ਸ਼ਖ਼ਸੀਅਤ ਦੀ ਉਸਾਰੀ ਲਈ ਅਹਿਮ ਮੰਚ ਦੱਸਿਆ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਵੰਨਗੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੀ. ਪੀ. ਐੱਮ. ਈ. ਟੀ. ’ਚ ਅਪੀਅਰ ਹੋਏ ਵਿਦਿਆਰਥੀਆਂ ਨੂੰ ਨਰਸਿੰਗ ’ਚ ਦਾਖਲਾ ਲੈਣ ਦਾ ਮੌਕਾ-ਡਾ. ਰਾਏ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ
Ad Position 24