ਨਸ਼ਾ ਤਸਕਰੀ ਤੇ ਨਾਜਾਇਜ਼ ਮਾਈਨਿੰਗ ’ਤੇ ਨੱਥ ਪਾਉਣੀ ਜ਼ਰੂਰੀ-ਰਜਿੰਦਰ ਸਿੰਘ ਮਾਰਸ਼ਲ
ਟਾਂਡਾ ਉੜਮੁੜ, 25 ਅਕਤੂਬਰ (ਭਗਵਾਨ ਸਿੰਘ ਸੈਣੀ)-ਵਿਧਾਨ ਸਭਾ ਹਲਕਾ ਟਾਂਡਾ ਦੇ ਮਿਆਣੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ ਨੇ ਹਲਕੇ ਦੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਤੇ ਨਾਜਾਇਜ਼ ਮਾਈਨਿੰਗ ’ਤੇ ਸਖ਼ਤੀ ਨਾਲ ਰੋਕ ਲਗਾਉਣੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਗੰਭੀਰ ਮੁੱਦਿਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਨੂੰ ਇਸ ਦਾ ਸਿਆਸੀ ਨੁਕਸਾਨ ਝੱਲਣਾ ਪੈ ਸਕਦਾ ਹੈ।
ਟਾਂਡਾ ਉੜਮੁੜ, 25 ਅਕਤੂਬਰ (ਭਗਵਾਨ ਸਿੰਘ ਸੈਣੀ)-ਵਿਧਾਨ ਸਭਾ ਹਲਕਾ ਟਾਂਡਾ ਦੇ ਮਿਆਣੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ ਨੇ ਹਲਕੇ ਦੇ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਤੇ ਨਾਜਾਇਜ਼ ਮਾਈਨਿੰਗ ’ਤੇ ਸਖ਼ਤੀ ਨਾਲ ਰੋਕ ਲਗਾਉਣੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਗੰਭੀਰ ਮੁੱਦਿਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਨੂੰ ਇਸ ਦਾ ਸਿਆਸੀ ਨੁਕਸਾਨ ਝੱਲਣਾ ਪੈ ਸਕਦਾ ਹੈ। ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਲਈ ਕਈ ਵਰਕਰਾਂ ਅਤੇ ਸਮਰਥਕਾਂ ਨੇ ਮਿਹਨਤ ਕੀਤੀ ਸੀ, ਪਰ ਉਨ੍ਹਾਂ ਦੇ ਮੁਤਾਬਿਕ ਜਿੱਤ ਤੋਂ ਬਾਅਦ ਕਈ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਤਰਜੀਹ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਦੀ ਅਣਦੇਖੀ ਨਹੀਂ ਹੋਣੀ ਚਾਹੀਦੀ, ਕਿਉਂਕਿ ਵਰਕਰ ਹੀ ਪਾਰਟੀ ਦੀ ਮਜ਼ਬੂਤੀ ਦਾ ਅਹਿਮ ਆਧਾਰ ਹੁੰਦੇ ਹਨ। ਉਨ੍ਹਾਂ ਹਲਕੇ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਦਾਅਵੇ ਕਰਨ ਦੀ ਬਜਾਏ ਠੋਸ ਕਾਰਵਾਈ ਕਰਨ ਦੀ ਲੋੜ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਨ ਲਈ ਪ੍ਰਸ਼ਾਸਨ ਨੂੰ ਪੂਰੀ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਦ੍ਰਿੜ੍ਹ ਸੰਕਲਪ ਹਨ ਅਤੇ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣਗੇ।