25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਟਾਂਡਾ, 25 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਲੈਣ ਲਈ ਬਣੀ ਸੰਘਰਸ਼ ਕਮੇਟੀ ਵਲੋਂ ਅੱਜ ਪੰਜਾਬ ਭਰ ਵਿਚ ਝਾੜੂ ਫ਼ੂਕ ਕੇ ਮੁਜ਼ਾਹਰਾ ਕਰਨ ਦੇ ਸੱਦੇ ’ਤੇ ਇਥੋਂ ਦੇ ਸਰਕਾਰੀ ਹਸਪਤਾਲ ਚੌਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ’ਚ ਵੱਖ-ਵੱਖ ਕਰਮਚਾਰੀ ਮਜ਼ਦੂਰ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਖੁੱਡਾ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-10-2026
ਟਾਂਡਾ, 25 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ਼ ਲੈਣ ਲਈ ਬਣੀ ਸੰਘਰਸ਼ ਕਮੇਟੀ ਵਲੋਂ ਅੱਜ ਪੰਜਾਬ ਭਰ ਵਿਚ ਝਾੜੂ ਫ਼ੂਕ ਕੇ ਮੁਜ਼ਾਹਰਾ ਕਰਨ ਦੇ ਸੱਦੇ ’ਤੇ ਇਥੋਂ ਦੇ ਸਰਕਾਰੀ ਹਸਪਤਾਲ ਚੌਕ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ’ਚ ਵੱਖ-ਵੱਖ ਕਰਮਚਾਰੀ ਮਜ਼ਦੂਰ ਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਲੋਕ ਇਨਕਲਾਬ ਮੰਚ ਦੇ ਸਰਪ੍ਰਸਤ ਹਰਦੀਪ ਖੁੱਡਾ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਆਖਿਆ ਕਿ ਜਦੋਂ ਤੱਕ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਜਾਰੀ ਸੰਘਰਸ਼ ਵਿਚ ਉਹ ਜ਼ੋਰਦਾਰ ਤਰੀਕੇ ਨਾਲ ਸਾਥ ਦੇਣਗੇ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਝੋਟੇ ਦੇ ਮਿਸ਼ਨ ਤਹਿਤ ਪਿੰਡਾਂ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜੇਗੀ। ਇਸ ਮੌਕੇ ਗੁਰਜੀਤ ਸਿੰਘ ਕੰਗ, ਹਰਿੰਦਰ ਸਿੰਘ, ਤਰਲੋਕ ਸਿੰਘ, ਰਮੇਸ਼ ਹੁਸ਼ਿਆਰਪੁਰੀ, ਲੱਕੀ ਓਹੜਪੁਰੀ, ਸਰਵਣ ਕੁਮਾਰ ਟਿੱਲੂਵਾਲ, ਰਾਜਵਿੰਦਰ ਕੌਰ, ਜਸਵਿੰਦਰ ਸਿੰਘ ਰਾਣੀ ਪਿੰਡ, ਹਰਪਿੰਦਰ ਸਿੰਘ, ਨਿਸ਼ਾਨ ਸਿੰਘ, ਮਨਜੀਤ ਸਿੰਘ ਖੁਣਖੁਣ, ਸ਼ਿਵ ਕੁਮਾਰ, ਸੁਖਵੀਰ ਸਿੰਘ ਨਰਵਾਲ, ਕਾਮਰੇਡ ਸੁਖਦੇਵ ਰਾਜ ਮਿਆਣੀ, ਰਾਮ ਲੁਭਾਇਆ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭੈਣ ਨੂੰ ਪ੍ਰੇਸ਼ਾਨ ਕਰਨ ਵਾਲੇ ਨੌਜਵਾਨ ਦਾ ਭਰਾਵਾਂ ਵਲੋਂ ਕਤਲ ਅਗਲੀ ਖ਼ਬਰ - ਮਾਮਲਾ ਫਲਾਈਓਵਰ ਤੋਂ ਮਿਲੀ ਲੜਕੀ ਦੀ ਲਾਸ਼ ਦਾ- ਓਮਾਨ ਭੇਜਣ ਦਾ ਝਾਂਸਾ ਦੇ ਕੇ ਲੜਕੀ ਦੀ ਹੱਤਿਆ ਦੇ ਦੋਸ਼ ’ਚ ਕਥਿਤ ਦੋਸ਼ੀ...
Ad Position 24