27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ

ਟਾਂਡਾ ਉੜਮੁੜ, 26 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ (ਰਜਿ:) ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ। ਜੀ.

Ad Position 21
No active advertisement
ਅਜੀਤ ਡੈਸਕ 27-10-2026
ਟਾਂਡਾ ਉੜਮੁੜ, 26 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ (ਰਜਿ:) ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ। ਜੀ. ਆਰ. ਡੀ. ਸਿੱਖਿਆ ਸੰਸਥਾਵਾਂ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਪ੍ਰਦੀਪ ਕੌਰ ਤੇ ਮੈਨੇਜਿੰਗ ਡਾਇਰੈਕਟਰ ਬਿਕਰਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਏ ਜਾ ਰਹੇ ਗੁਰਪੁਰਬ ਸੰਬੰਧੀ ਸ੍ਰੀ ਗੁਰੂ ਰਾਮਦਾਸ ਜੀ ਵਿੱਦਿਅਕ ਅਦਾਰਿਆਂ ਦੇ ਮੈਨੇਜਰ ਸਰਬਜੀਤ ਸਿੰਘ ਮੋਮੀ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੀ. ਆਰ. ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ, ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਤੇ ਜੀ. ਆਰ. ਡੀ. ਇੰਸਟੀਚਿਊਟ ਆਫ਼ ਪੈਰਾਮੈਡੀਕਲ ਸਾਇੰਸਜ਼ ਵਿਖੇ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸੰਬੰਧੀ ਵਿੱਦਿਅਕ ਅਦਾਰਿਆਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕੀਤੀ ਗਈ, ਜਿਨ੍ਹਾਂ ਦੇ ਭੋਗ 28 ਅਕਤੂਬਰ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸੰਤ ਬਾਬਾ ਜਰਨੈਲ ਸਿੰਘ ਜੀ ਮੋਹਣ ਮਾਜਰਾ ਚੰਡੀਗੜ੍ਹ ਵਾਲੇ, ਭਾਈ ਤਰਲੋਚਨ ਸਿੰਘ ਮੂਨਕਾਂ ਵਾਲੇ, ਭਾਈ ਪਰਮਜੀਤ ਸਿੰਘ ਮੋਮੀ ਖ਼ਾਲਸਾ ਮੂਨਕਾਂ ਵਾਲੇ ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ’ਚ ਮੁਕੇਰੀਆਂ ਵਿਚ ਨਕਲੀ ਪਨੀਰ ਤੇ ਘਟੀਆ ਮਠਿਆਈਆਂ ਦੀ ਵਿਕਰੀ ਜ਼ੋਰਾਂ ’ਤੇ ਅਗਲੀ ਖ਼ਬਰ ਹਾਰ ਤੋਂ ਬੁਖਲਾਹਟ ’ਚ ਆਏ ਖੜਗੇ ਸ਼ਿਸ਼ਟਾਚਾਰ ਦੀ ਮਰਿਆਦਾ ਲੰਘਣ ਲਈ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ-ਸੂਦ
Ad Position 24