‘ ਝਾੜੂ’ ਨੂੰ ਸਾੜ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਹਰਿਆਣਾ, 26 ਅਕਤੂਬਰ (ਹਰਮੇਲ ਸਿੰਘ ਖੱਖ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਸਬਾ ਹਰਿਆਣਾ ’ਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਿਰ ਕੀਤਾ ਅਤੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਮੁਕੇਸ਼ ਕੁਮਾਰ ਹਰਿਆਣਾ, ਜਗਦੀਸ਼ ਸ਼ਰਮਾ, ਰਿਟਾਇਰਡ ਪ੍ਰਿੰਸੀਪਲ ਰਮੇਸ਼ ਸੈਣੀ, ਕੁਲਵੀਰ ਸਿੰਘ ਵੀਰਾ, ਕੁਲਦੀਪ ਕੁਮਾਰ, ਬਲਦੇਵ ਰਾਜ ਬੇਬੀ, ਅਨਿਲ ਕੁਮਾਰ ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿਚ ਕਥਿਤ ਤੌਰ ‘ਤੇ ਨਾਕਾਮੀ ਕਾਰਨ ਅੱਜ ਉਨ੍ਹਾਂ ਵਲੋਂ ਰੋਸ ਪਾਇਆ ਜਾ ਰਿਹਾ ਹੈ।
ਹਰਿਆਣਾ, 26 ਅਕਤੂਬਰ (ਹਰਮੇਲ ਸਿੰਘ ਖੱਖ)-ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਸਬਾ ਹਰਿਆਣਾ ’ਚ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਅੱਗ ਲਗਾ ਕੇ ਆਪਣਾ ਰੋਸ ਜ਼ਾਹਿਰ ਕੀਤਾ ਅਤੇ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਮੁਕੇਸ਼ ਕੁਮਾਰ ਹਰਿਆਣਾ, ਜਗਦੀਸ਼ ਸ਼ਰਮਾ, ਰਿਟਾਇਰਡ ਪ੍ਰਿੰਸੀਪਲ ਰਮੇਸ਼ ਸੈਣੀ, ਕੁਲਵੀਰ ਸਿੰਘ ਵੀਰਾ, ਕੁਲਦੀਪ ਕੁਮਾਰ, ਬਲਦੇਵ ਰਾਜ ਬੇਬੀ, ਅਨਿਲ ਕੁਮਾਰ ਤੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿਚ ਕਥਿਤ ਤੌਰ ‘ਤੇ ਨਾਕਾਮੀ ਕਾਰਨ ਅੱਜ ਉਨ੍ਹਾਂ ਵਲੋਂ ਰੋਸ ਪਾਇਆ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰੱਖਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਸਬੇ ਤੇ ਪੇਂਡੂ ਖੇਤਰਾਂ ਵਿਚ ਸੜਕਾਂ, ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਿਤ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਿਰੁੱਧ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪਰ ਪੰਜਾਬ ਦੇ 92 ਬਣੇ ਐਮ. ਐਲ. ਏ. ਦਾ ਝੋਟਾ ਦੇ ਹੱਕ ਵਿਚ ਕੋਈ ਬਿਆਨ ਨਹੀਂ ਆਇਆ। ਸਰਕਾਰ ਤੋਂ ਮੰਗ ਕੀਤੀ ਕਿ ਝੋਟੇ ਦੇ ਕਾਤਲ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।