ਕੇ. ਵੀ. ਕੇ. ਬਾਹੋਵਾਲ ਵਲੋਂ ਗੋਭੀ ਸਰ੍ਹੋਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਦਾ ਆਯੋਜਨ
ਮਾਹਿਲਪੁਰ, 26 ਅਕਤੂਬਰ (ਰਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਗੋਭੀ ਸਰ੍ਹੋਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਡਾ.
ਮਾਹਿਲਪੁਰ, 26 ਅਕਤੂਬਰ (ਰਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਗੋਭੀ ਸਰ੍ਹੋਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਭਾਮ, ਸਾਰੰਗਵਾਲ ਤੇ ਸੈਦਪੁਰ ਪਿੰਡਾਂ ਵਿਚ 25 ਏਕੜ ਰਕਬੇ ਤੇ ਗੋਭੀ ਸਰ੍ਹੋਂ ਦੀ ਸਫਲ ਕਾਸ਼ਤ ਬਾਬਤ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਡਾ. ਬੌਂਸ ਨੇ ਦੱਸਿਆ ਕਿ ਪ੍ਰਦਰਸ਼ਨੀ ਹੇਠ ਪੀ. ਜੀ. ਐਸ. ਐਚ. 2155, ਗੋਭੀ ਸਰ੍ਹੋਂ ਦੀ ਕਨੋਲਾ ਕੁਆਲਿਟੀ ਵਾਲੀ ਦੋਗਲੀ ਕਿਸਮ ਹੈ, ਜਿਸ ਦਾ ਔਸਤ ਝਾੜ 9.7 ਕੁਇੰਟਲ ਪ੍ਰਤੀ ਏਕੜ ਹੈ, ਤੇਲ ਦੀ ਮਾਤਰਾ 41.2 ਪ੍ਰਤੀਸ਼ਤ ਹੈ ਅਤੇ ਇਹ 156 ਦਿਨਾਂ ਵਿਚ ਪੱਕ ਜਾਂਦੀ ਹੈ। ਡਾ. ਬੌਂਸ ਨੇ ਕਿਹਾ ਕਿ ਪਿਛੇਤੀ ਬੀਜੀ ਫ਼ਸਲ ਤੇ ਕੀੜਿਆਂ ਅਤੇ ਬਿਮਾਰੀਆਂ ਦਾ ਵਧੇਰੇ ਹਮਲਾ ਹੁੰਦਾ ਹੈ। ਪਿਛੇਤੀ ਬਿਜਾਈ ਲਈ ਗੋਭੀ ਸਰ੍ਹੋਂ ਦੀ ਪਨੀਰੀ ਰਾਹੀਂ ਕਾਸ਼ਤ ਵੱਧ ਝਾੜ ਦਿੰਦੀ ਹੈ। ਡਾ. ਪ੍ਰਭਜੋਤ ਕੌਰ ਨੇ ਕਿਸਾਨਾਂ ਨੂੰ ਗੋਭੀ ਸਰ੍ਹੋਂ ਦੇ ਚੇਪੇ ਤੇ ਝੁਲਸ ਰੋਗ ਬਿਮਾਰੀ ਦੀਆਂ ਨਿਸ਼ਾਨੀਆਂ ਅਤੇ ਇਸ ਦੇ ਸਰਬਪੱਖੀ ਪ੍ਰਬੰਧਨ ਬਾਬਤ ਜਾਣਕਾਰੀ ਮੁਹੱਈਆ ਕਰਵਾਈ। ਉਨ੍ਹਾਂ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਬੀਜ ਨੂੰ ਸੁਡੋਮੋਨਾਸ ਪੁਟੀਡਾ ਜੀਵਾਣੂ ਖਾਦ ਦਾ ਟੀਕਾ ਲਾਉਣ ਨਾਲ ਦਾਣਿਆਂ ਅਤੇ ਤੇਲ ਦੇ ਝਾੜ ਵਿਚ ਵਾਧਾ ਹੁੰਦਾ ਹੈ। ਡਾ. ਕਰਮਵੀਰ ਸਿੰਘ ਗਰਚਾ ਨੇ ਤੇਲ ਦੀ ਪ੍ਰਾਪਤੀ ਅਤੇ ਕਨੋਲਾ ਦੇ ਤੇਲ ਦੇ ਸਿਹਤ ਪਹਿਲੂਆਂ ਬਾਰੇ ਚਾਨਣਾ ਪਾਇਆ।