ਢੰਡਾਰੀ ਖ਼ੁਰਦ ਲੁਧਿਆਣਾ ਤੋਂ ਨਗਰ ਕੀਰਤਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜਾ
ਬੀਣੇਵਾਲ, 26 ਅਕਤੂਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢੰਡਾਰੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ ਅਤੇ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ’ਚ ਨਗਰ ਕੀਰਤਨ ਸ੍ਰੀ ਖੁਰਾਲਗੜ ਸਾਹਿਬ ਪਹੁੰਚਿਆ।
ਬੀਣੇਵਾਲ, 26 ਅਕਤੂਬਰ (ਬੈਜ ਚੌਧਰੀ)-ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢੰਡਾਰੀ ਖ਼ੁਰਦ ਜ਼ਿਲ੍ਹਾ ਲੁਧਿਆਣਾ ਤੋਂ ਵਿਸ਼ਾਲ ਨਗਰ ਕੀਰਤਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਿਆ ਅਤੇ ਸੰਗਤਾਂ ਨਤਮਸਤਕ ਹੋਈਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ’ਚ ਨਗਰ ਕੀਰਤਨ ਸ੍ਰੀ ਖੁਰਾਲਗੜ ਸਾਹਿਬ ਪਹੁੰਚਿਆ। ਗੁਰੂ ਰਵਿਦਾਸ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸੰਗਤ ਵਿਚ ਬਹੁਤ ਉਤਸ਼ਾਹ ਹੈ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ’ਚੋਂ ਨਗਰ ਕੀਰਤਨ ਤਪ ਅਸਥਾਨ ਆਉਣੇ ਸ਼ੁਰੂ ਹੋ ਗਏ ਹਨ। ਸੰਗਤਾਂ ਲਈ ਲੰਗਰ ਤੇ ਰੁਕਣ ਦਾ ਪ੍ਰਬੰਧ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਹੈ। ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਸੁਖਦੇਵ ਸਿੰਘ ਵਲੋਂ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਰਾਮ ਸਿੰਘ ਐਡਵੋਕੇਟ ਢੰਡਾਰੀ ਕਲਾਂ ਵਲੋਂ ਖ਼ਾਸ ਤੌਰ ’ਤੇ ਹਾਜ਼ਰੀ ਭਰੀ ਗਈ।