ਚੌਹਾਲ ’ਚ ਭਗਵਤੀ ਜਾਗਰਣ ਕਰਵਾਇਆ
ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਜੈ ਮਾਂ ਭਗਵਤੀ ਜਾਗਰਣ ਕਮੇਟੀ ਵਲੋਂ ਨਿਊ ਕਲੋਨੀ ਚੌਹਾਲ ’ਚ 9ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ। ਇਸ ਮੌਕੇ ਭਜਨ ਮੰਡਲੀਆਂ ਵਲੋਂ ਮਾਂ ਦੀ ਮਹਿਮਾ ਦਾ ਗੁਣਗਾਨ ਕੀਤਾ।
ਹੁਸ਼ਿਆਰਪੁਰ, 26 ਅਕਤੂਬਰ (ਬਲਜਿੰਦਰਪਾਲ ਸਿੰਘ)-ਜੈ ਮਾਂ ਭਗਵਤੀ ਜਾਗਰਣ ਕਮੇਟੀ ਵਲੋਂ ਨਿਊ ਕਲੋਨੀ ਚੌਹਾਲ ’ਚ 9ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ। ਇਸ ਮੌਕੇ ਭਜਨ ਮੰਡਲੀਆਂ ਵਲੋਂ ਮਾਂ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਦੌਰਾਨ ਸ਼ਰਧਾਲੂਆਂ ਨੇ ਮਾਂ ਭਗਵਤੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਕੁਲਜੀਤ ਸਿੰਘ ਬਜਵਾੜਾ, ਸਰਪੰਚ ਜੀਵਨ ਕੁਮਾਰ ਚੌਹਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰਬੰਧਕਾਂ ਵਲੋਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਵੀਨ, ਸ਼ਨੀ ਠਾਕੁਰ, ਮੋਨੂੰ ਕੁਮਾਰ, ਕੇਸ਼ਵ, ਨੀਰਜ ਕੁਮਾਰ, ਰਾਜੂ, ਟੋਨੂੰ ਆਦਿ ਹਾਜ਼ਰ ਸਨ।