ਗੁਰੂ ਘਰ ’ਚ ਗੋਲੀਆਂ ਚਲਾਉਣ ਦੀ ਘਟਨਾ ਨਿੰਦਣਯੋਗ-ਰਾਠਾਂ
ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਬੀਤੀ ਰਾਤ ਗੁਰਦੁਆਰਾ ਗੋਪਾਲਸਰ ਸਾਹਿਬ, ਪਿੰਡ ਗਗੜਾ (ਜਗਰਾਉਂ) ਵਿਖੇ ਗੋਲੀਆਂ ਚਲਾਉਣ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗੁਰੂ ਘਰ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਿਤ ਚਿੱਠੀ ਸੁੱਟਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਜਿਸਨੇ ਸੂਬੇ ਦੀ ਤਰਸਯੋਗ ਕਾਨੂੰਨ ਵਿਵਸਥਾ ਦੀ ਤਸਵੀਰ ਨੂੰ ਪੇਸ਼ ਕੀਤਾ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਗੱਲਬਾਤ ਕਰਦਿਆਂ ਕੀਤਾ ਗਿਆ।
ਗੜ੍ਹਸ਼ੰਕਰ, 27 ਅਕਤੂਬਰ (ਧਾਲੀਵਾਲ)- ਬੀਤੀ ਰਾਤ ਗੁਰਦੁਆਰਾ ਗੋਪਾਲਸਰ ਸਾਹਿਬ, ਪਿੰਡ ਗਗੜਾ (ਜਗਰਾਉਂ) ਵਿਖੇ ਗੋਲੀਆਂ ਚਲਾਉਣ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗੁਰੂ ਘਰ ਦੇ ਪ੍ਰਧਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਿਤ ਚਿੱਠੀ ਸੁੱਟਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਜਿਸਨੇ ਸੂਬੇ ਦੀ ਤਰਸਯੋਗ ਕਾਨੂੰਨ ਵਿਵਸਥਾ ਦੀ ਤਸਵੀਰ ਨੂੰ ਪੇਸ਼ ਕੀਤਾ ਹੈ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਵੱਲੋਂ ਗੱਲਬਾਤ ਕਰਦਿਆਂ ਕੀਤਾ ਗਿਆ। ਭੁੱਲੇਵਾਲ ਰਾਠਾਂ ਨੇ ਕਿਹਾ ਕਿ ਸੂਬੇ ਵਿਚ ਨਿੱਤ ਵਾਪਰ ਰਹੀਆਂ ਘਟਨਾਵਾਂ ਦੇ ਸਾਹਮਣੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ’ਤੇ ਗੋਲੀਆਂ ਚਲਾਉਣ ਦੀ ਘਟਨਾ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਹੈ ਜਿਸ ਨੂੰ ਕਿਸੇ ਵੀ ਕੀਮਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਨਿੱਤ ਅਜਿਹਾ ਕੁੱਝ ਵਾਪਰ ਰਿਹਾ ਹੈ ਜੋ ਕਦੇ ਸੁਣਿਆਂ ਤੱਕ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੇ ਦੋਸ਼ੀਆਂ ਦੀ ਜਲਦ ਪਹਿਚਾਣ ਕਰਕੇ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਸੁੱਟਿਆ ਜਾਵੇ।