28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਸੰਧਵਾਲ ’ਚ ਕੀਰਤਨ ਦਰਬਾਰ ਕਰਵਾਇਆ

ਹਾਜੀਪੁਰ, 27 ਅਕਤੂਬਰ (ਜੋਗਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਲਾਲੋ ਜੀ ਦੀ ਵੈੱਲਫੇਅਰ ਸੁਸਾਇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਸਮਾਗਮ ਪਿੰਡ ਸੰਧਵਾਲ ਵਿਖੇ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ, ਭਾਈ ਵਰਿੰਦਰ ਸਿੰਘ ਹਮਜ਼ਾ ਦਸੂਹਾ, ਬੀਬੀ ਜਸਪ੍ਰੀਤ ਕੌਰ ਪਟਿਆਲਾ, ਭਾਈ ਜਸਬਿੰਦਰ ਸਿੰਘ ਧੁੱਗਾ, ਕਥਾਵਾਚਕ ਭਾਈ ਕਲਿਆਣਾ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗਰਨਾ ਸਾਹਿਬ, ਬੀਬੀ ਮੁਮਤਾਜ਼ ਕੌਰ, ਭਾਈ ਸੁਖਵਿੰਦਰ ਸਿੰਘ ਤਲਵਾੜਾ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 28-10-2026
ਹਾਜੀਪੁਰ, 27 ਅਕਤੂਬਰ (ਜੋਗਿੰਦਰ ਸਿੰਘ)- ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਲਾਲੋ ਜੀ ਦੀ ਵੈੱਲਫੇਅਰ ਸੁਸਾਇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਸਮਾਗਮ ਪਿੰਡ ਸੰਧਵਾਲ ਵਿਖੇ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਏ ਗਏ ਜਿਸ ਵਿਚ ਜਥਾ ਭਾਈ ਨਿਰਮਲ ਸਿੰਘ, ਭਾਈ ਅਮਰ ਸਿੰਘ ਹਾਜੀਪੁਰ, ਭਾਈ ਵਰਿੰਦਰ ਸਿੰਘ ਹਮਜ਼ਾ ਦਸੂਹਾ, ਬੀਬੀ ਜਸਪ੍ਰੀਤ ਕੌਰ ਪਟਿਆਲਾ, ਭਾਈ ਜਸਬਿੰਦਰ ਸਿੰਘ ਧੁੱਗਾ, ਕਥਾਵਾਚਕ ਭਾਈ ਕਲਿਆਣਾ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗਰਨਾ ਸਾਹਿਬ, ਬੀਬੀ ਮੁਮਤਾਜ਼ ਕੌਰ, ਭਾਈ ਸੁਖਵਿੰਦਰ ਸਿੰਘ ਤਲਵਾੜਾ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਨਾਲ ਜੋੜਿਆ। ਇਸ ਮੌਕੇ ਹਲਕਾ ਇੰਚਾਰਜ ‘ਆਪ’ ਸਰਬਜੋਤ ਸਿੰਘ ਸਾਬੀ ਤੇ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਵਲੋਂ ਹਾਜ਼ਰੀ ਭਰੀ ਗਈ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਿਨ੍ਹਾਂ ਨੂੰ ਪ੍ਰਬੰਧਕ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਰਪੰਚ ਜਸਵੰਤ ਸਿੰਘ ਸੰਧਵਾਲ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਮੁਮਤਾਜ਼ ਕੌਰ, ਕੁਲਵਿੰਦਰ ਸਿੰਘ, ਮਾਸਟਰ ਅਵਤਾਰ ਸਿੰਘ, ਮਨਜੀਤ ਸਿੰਘ, ਬਾਬਾ ਹਰੀ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਮੇਤ ਟਰਾਲੀ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਸੜੀ ਅਗਲੀ ਖ਼ਬਰ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਬਾਹਗਾ ਵਿਖੇ ਮੁਫ਼ਤ ਮੈਡੀਕਲ ਕੈਂਪ
Ad Position 24