28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਦਾ ਐਸ.ਐਸ.ਕੇ. ਇੰਜੀਨੀਅਰਿੰਗ ਕੰਪਨੀ ਕਪੂਰਥਲਾ ਵਿਖੇ ਉਦਯੋਗਿਕ ਦੌਰਾ

ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਸ. ਐਸ.

Ad Position 21
No active advertisement
ਅਜੀਤ ਡੈਸਕ 28-10-2026
ਭੰਗਾਲਾ, 27 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਸ.ਐਸ. ਇੰਜ, ਕੋਆਪੇ੍ਰਟਿਵ ਪ੍ਰਾਈਵੇਟ ਲਿਮ. ਕਪੂਰਥਲਾ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿੱਚ ਬੀ.ਟੈਕ ਇਲੈਕਟ੍ਰੀਕਲ ਇੰਜੀਨੀਅਰਿੰਗ (ਈ.ਈ.), ਮਕੈਨੀਕਲ ਇੰਜੀਨੀਅਰਿੰਗ (ਐਮ.ਈ.), ਸਿਵਲ ਇੰਜੀਨੀਅਰਿੰਗ (ਸੀ.ਈ.) ਅਤੇ ਬੀ.ਟੈਕ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਉਦਯੋਗਿਕ ਦੌਰੇ ਦਾ ਆਯੋਜਨ ਵਿਭਾਗੀ ਮੈਂਟਰ ਅਤੇ ਡੀਨ ਅਕਾਦਮਿਕਸ ਪ੍ਰੋ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਉਦਯੋਗਿਕ ਕੰਮਕਾਜ, ਤਕਨੀਕੀ ਪ੍ਰਕਿਰਿਆਵਾਂ ਅਤੇ ਇੰਜੀਨੀਅਰਿੰਗ ਦੇ ਵਿਹਾਰਕ ਪੱਖਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ। ਇਸ ਨਾਲ ਵਿਦਿਆਰਥੀਆਂ ਨੂੰ ਕਲਾਸਰੂਮ ਵਿਚ ਪ੍ਰਾਪਤ ਕੀਤੇ ਸਿਧਾਂਤਕ ਗਿਆਨ ਨੂੰ ਅਸਲ ਉਦਯੋਗਿਕ ਕਾਰਜਾਂ ਨਾਲ ਜੋੜਨ ਵਿਚ ਮਦਦ ਮਿਲੀ। ਇਸ ਮੌਕੇ ਪ੍ਰੋ. ਸੁਖਜਿੰਦਰ ਸਿੰਘ ਨੇ ਕਿ ਹਾ ਕਿ ਇੰਜੀਨੀਅਰਿੰਗ ਦੀ ਪੜ੍ਹਾਈ ਦੌਰਾਨ ਉਦਯੋਗਿਕ ਦੌਰੇ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਅਜਿਹੇ ਦੌਰਿਆਂ ਰਾਹੀਂ ਵਿਦਿਆਰਥੀ ਆਪਣੇ ਸਿਧਾਂਤਕ ਗਿਆਨ ਨੂੰ ਵਿਹਾਰਕ ਰੂਪ ਵਿੱਚ ਸਮਝਦੇ ਹਨ ਅਤੇ ਉਦਯੋਗਿਕ ਖੇਤਰ ਦੀਆਂ ਲੋੜਾਂ, ਤਕਨੀਕੀ ਹੁਨਰਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਸਿੱਖਿਆ ਸੰਸਥਾਵਾਂ ਅਤੇ ਉਦਯੋਗਾਂ ਵਿਚਕਾਰ ਸਹਿਯੋਗ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜਯਤਾ ਸ਼ਰਮਾ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਤਕਨੀਕੀ ਗਿਆਨ, ਵਿਹਾਰਕ ਹੁਨਰ ਅਤੇ ਪੇਸ਼ੇਵਰ ਯੋਗਤਾ ਨੂੰ ਵਧਾਉਣ ਲਈ ਭਵਿੱਖ ਵਿਚ ਵੀ ਅਜਿਹੇ ਉਦਯੋਗਿਕ ਦੌਰੇ ਅਤੇ ਵਿਦਿਅਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਰਹਿਣਗੀਆਂ। ਇਸ ਮੌਕੇ ਪ੍ਰੋ. ਪਰਵਿੰਦਰ ਸਿੰਘ, ਡਾ. ਅਨੂ ਬਾਲਾ, ਪ੍ਰੀਤੀ ਸੈਣੀ, ਸਵਿਤਾ ਕੁਮਾਰੀ, ਮਨਦੀਪ ਸਿੰਘ ਅਤੇ ਦਲਵੀਰ ਸਿੰਘ ਸਮੇਤ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ। ਕਾਲਜ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਤਕਨੀਕੀ ਸਿੱਖਿਆ ਦੇ ਨਾਲ-ਨਾਲ ਉਦਯੋਗਿਕ ਤਜਰਬਾ ਪ੍ਰਦਾਨ ਕਰਨਾ ਸੰਸਥਾ ਦੀ ਮੁੱਖ ਤਰਜੀਹ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਅਮਨ ਕਾਨੂੰਨ ਬਣਾਏ ਰੱਖਣ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ’ਚ ਫੇਲ੍ਹ-ਜਸਵੀਰ ਪਾਲ ਅਗਲੀ ਖ਼ਬਰ ਕਿਸਾਨਾਂ ਨੂੰ ਖਾਦ ਸਮੇਂ ਸਿਰ ਅਤੇ ਵਾਜਬ ਕੀਮਤਾਂ ’ਤੇ ਮਿਲੇ, ਵਾਧੂ ਵਸਤਾਂ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ - ਹੀਰਾਹਾਰ,...
Ad Position 24