28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਰਕਾਰ ਅਮਨ ਕਾਨੂੰਨ ਬਣਾਏ ਰੱਖਣ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ’ਚ ਫੇਲ੍ਹ-ਜਸਵੀਰ ਪਾਲ

ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਵਿਚ ਨਿਤ ਦਿਹਾੜੇ ਹੋ ਰਹੀ ਕਤਲੋ ਗਾਰਤ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਭ੍ਰਿਸ਼ਟਾਚਾਰ ਚਰਮ ਸੀਮਾ ’ਤੇ ਹੈ। ਪੰਜਾਬੀਆਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ।

Ad Position 21
No active advertisement
ਅਜੀਤ ਡੈਸਕ 28-10-2026
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਵਿਚ ਨਿਤ ਦਿਹਾੜੇ ਹੋ ਰਹੀ ਕਤਲੋ ਗਾਰਤ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਭ੍ਰਿਸ਼ਟਾਚਾਰ ਚਰਮ ਸੀਮਾ ’ਤੇ ਹੈ। ਪੰਜਾਬੀਆਂ ਦਾ ਜਿਊਣਾ ਮੁਹਾਲ ਹੋਇਆ ਪਿਆ ਹੈ। ਲੋਕ ਤਰਾਹ ਤਰਾਹ ਕਰ ਰਹੇ ਹਨ ਅਤੇ ਕੋਈ ਵੀ ਸੁਰੱਖਿਅਤ ਨਹੀਂ ਹੈ। ਪੰਜਾਬੀ ਸਹਿਮ ਦੇ ਮਾਹੌਲ ਵਿਚ ਹਨ ਕਿਤੇ ਕੋਈ ਲੁੱਟ ਨਾ ਲਵੇ ਜਾਂ ਗੋਲੀ ਮਾਰ ਕੇ ਮਾਰ ਨਾ ਦੇਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਤੇ ਮੁਲਾਜ਼ਮ ਆਗੂ ਜਸਵੀਰ ਸਿੰਘ ਪਾਲ ਸਾਬਕਾ ਜਨਰਲ ਸਕੱਤਰ ਪੰਜਾਬ ਨੇ ਕੀਤਾ। ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਲਾ ਕੇ ਸਰਕਾਰ ਬਣਾਉਣ ਵਾਲੇ ਅੱਜ ਆਮ ਆਦਮੀ ਹੋਣ ਦੀ ਬਜਾਏ, ਵਪਾਰੀਆਂ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਗ਼ਰੀਬਾਂ ਵੱਲੋਂ ਹੱਕ ਮੰਗਣ ’ਤੇ ਬੇ ਅਥਾਹ ਅੱਤਿਆਚਾਰ ਕਰਕੇ ਪੰਜਾਬੀਆਂ ਦੇ ਦੋਖੀ ਬਣ ਬੈਠੇ ਹਨ। ਸਰਕਾਰ ਤੋਂ ਸਤਾਏ ਹਰ ਵਰਗ ਦੇ ਲੋਕ 2027 ਦੀਆਂ ਚੋਣਾਂ ਵਿਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਇਨ੍ਹਾਂ ਅੱਤਿਆਚਾਰਾਂ ਵਿਰੁੱਧ ਆਮ ਆਦਮੀ ਪਾਰਟੀ ਦਾ ਸੂਪੜਾ ਸਾਫ਼ ਕਰ ਦੇਣਗੇ ਅਤੇ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਖਿਡਾਰੀਆਂ ਵਲੋਂ ਰਾਸ਼ਟਰੀ ਤੇ ਉੱਤਰੀ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਡਰਨ ਗਰੁੱਪ ਆਫ਼ ਕਾਲਜਿਜ਼ ਦੇ ਇੰਜੀਨੀਅਰਿੰਗ ਵਿਦਿਆਰਥੀਆਂ ਦਾ ਐਸ.ਐਸ.ਕੇ. ਇੰਜੀਨੀਅਰਿੰਗ ਕੰਪਨੀ ਕਪੂਰਥਲਾ ਵਿਖੇ ਉਦਯੋਗਿਕ...
Ad Position 24