ਦੇਸ਼ ਭਗਤ ਟੈਕਨੀਕਲ ਕਾਲਜ ’ਚ ਡਿਗਰੀ ਵੰਡ ਸਮਾਗਮ ਕਰਵਾਇਆ
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ (ਆਈ. ਟੀ.
ਹੁਸ਼ਿਆਰਪੁਰ, 27 ਅਕਤੂਬਰ (ਬਲਜਿੰਦਰਪਾਲ ਸਿੰਘ)-ਦੇਸ਼ ਭਗਤ ਟੈਕਨੀਕਲ ਕਾਲਜ (ਆਈ.ਟੀ.ਆਈ.) ਹੁਸ਼ਿਆਰਪੁਰ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਅਤੇ ਐਡਵੋਕੇਟ ਅਮਰਜੋਤ ਸੈਣੀ ਪ੍ਰਧਾਨ ਲੀਗਲ ਸੈਲ ਅਤੇ ਕੌਂਸਲਰ ਜਤਿੰਦਰ ਕੌਰ ਪਿੰਕੀ, ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਨਵੀਨ ਕੁਮਾਰ ਆਦਿ ਹਾਜ਼ਰ ਸਨ। ਸਮਾਗਮ ਦੌਰਾਨ 100 ਤੋਂ ਵੱਧ ਵਿਦਿਆਰਥੀਆਂ ਨੂੰ ਇਲੈਕਟਰੀਸ਼ਨ ਟਰੇਡ, ਮੋਟਰ ਮਕੈਨਿਕ, ਆਰ.ਏ.ਸੀ., ਡੀਜ਼ਲ ਮਕੈਨਿਕ, ਫਿਟਰ, ਵੈਲਡਿੰਗ, ਆਟੋ-ਮਕੈਨਿਕ, ਕੰਪਿਊਟਰ, ਫ਼ੈਸ਼ਨ ਡਿਜ਼ਾਇਨਿੰਗ ਆਦਿ ਟਰੇਡਾਂ ਦੇ ਡਿਪਲੋਮਾ ਹੋਲਡਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਕਾਲਜ ਦੇ ਚੇਅਰਮੈਨ ਬਲਵਿੰਦਰ ਸਿੰਘ, ਐਮ.ਡੀ. ਜਸਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਵਿਸ਼ੇਸ਼ ਸਨਮਾਨ ਕੀਤਾ।