29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਊਨਾ ਦੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਲੋਂ ਦੌਰਾ

ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਪੀ. ਏ.

Ad Position 21
No active advertisement
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਦੌਰੇ ਦੌਰਾਨ ਕੁਟਲੇੈਹੜ ਨੈਚੂਰਲ ਫਾਰਮਰ ਪ੍ਰੋਡਿਊਸਰ ਕੰਪਨੀ ਊਨਾ ਦੇ ਮੈਂਬਰ। 29-10-2026
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)-ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਮਿਤੀ 27-10-2026 ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਊਨਾ, ਹਿਮਾਚਲ ਪ੍ਰਦੇਸ਼ ਦੇ ਨਾਲ ਜੁੜੇ ਕੁਟਲੇੈਹੜ ਨੈਚੂਰਲ ਫਾਰਮਰ ਪ੍ਰੋਡਿਊਸਰ ਕੰਪਨੀ ਊਨਾ ਦੇ ਮੈਂਬਰਾਂ ਲਈ ਇੱਕ ਵਿੱਦਿਅਕ ਦੌਰਾ ਕਰਵਾਇਆ ਗਿਆ। ਇਸ ਦੌਰੇ ਦਾ ਉਦੇਸ਼ ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਢੰਗਾਂ ਅਤੇ ਸਫਲ ਕਿਸਾਨਾਂ ਵੱਲੋਂ ਅਪਣਾਈਆਂ ਜਾ ਰਹੀਆਂ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣਾ ਸੀ। ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਡਾ. ਮਨਿੰਦਰ ਸਿੰਘ ਬੋਸ ਨੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਬਣਾਉਣ ਵਿਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਦੀ ਅਹਿਮ ਭੂਮਿਕਾ ਉੱਤੇ ਚਾਨਣਾ ਪਾਇਆ। ਡਾ. ਬੌਂਸ ਨੇ ਲੋੜ-ਆਧਾਰਿਤ ਸਿਖਲਾਈ ਪ੍ਰੋਗਰਾਮਾਂ, ਤਕਨੀਕੀ ਮਾਰਗਦਰਸ਼ਨ ਅਤੇ ਖੇਤ ਪ੍ਰਦਰਸ਼ਨੀਆਂ ਰਾਹੀਂ ਕਿਸਾਨਾਂ ਤੱਕ ਨਵੀਆਂ ਅਤੇ ਟਿਕਾਊ ਖੇਤੀ ਤਕਨੀਕਾਂ ਪਹੁੰਚਾਉਣ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਉਪਰੰਤ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਦੇ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਡਾ. ਪ੍ਰਭਜੋਤ ਕੌਰ ਅਤੇ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਡਾ. ਕਰਮਵੀਰ ਸਿੰਘ ਗਰਚਾ ਦੀ ਅਗਵਾਈ ਹੇਠ ਵਫ਼ਦ ਨੂੰ ਕੇ.ਵੀ.ਕੇ. ਨਾਲ ਜੁੜੇ ਕੁਦਰਤੀ ਖੇਤੀ ਕਰਨ ਵਾਲੇ ਰਾਜ ਪੱਧਰੀ ਇਨਾਮ ਜੇਤੂ ਕਿਸਾਨ ਨਰਿੰਦਰ ਸਿੰਘ ਪਿੰਡ ਅੱਜੋਵਾਲ ਅਤੇ ਤਰਸੇਮ ਸਿੰਘ ਪਿੰਡ ਨੀਲਾ ਨਲੋਆ ਦੇ ਕੁਦਰਤੀ ਖੇਤੀ ਫਾਰਮਾਂ ਦਾ ਦੌਰਾ ਕਰਵਾਇਆ ਗਿਆ। ਦੌਰੇ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਅਪਣਾਈਆਂ ਜਾ ਰਹੀਆਂ ਕੁਦਰਤੀ ਖੇਤੀ ਦੀਆਂ ਵਿਧੀਆਂ. ਪ੍ਰੋਸੈਸਿੰਗ, ਮੰਡੀਕਰਨ ਅਤੇ ਖੇਤੀ ਤਜਰਬਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਅੰਤ ‘ਚ ਡਾ. ਸੰਜੇ ਕੁਮਾਰ ਸ਼ਰਮਾ, ਵਿਸ਼ਾ ਵਸਤੂ ਮਾਹਿਰ (ਕੀਟ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਊਨਾ ਨੇ ਇਸ ਜਾਣਕਾਰੀ ਭਰਪੂਰ ਦੌਰੇ ਦਾ ਪ੍ਰਬੰਧ ਕਰਨ ਅਤੇ ਕੁਦਰਤੀ ਖੇਤੀ ਸਬੰਧੀ ਆਪਣੇ ਕੀਮਤੀ ਤਜਰਬੇ ਸਾਂਝੇ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਅਤੇ ਮੇਜ਼ਬਾਨ ਕਿਸਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਰਵਿੰਦਰ ਸਿੰਘ ਸਰਾਈ ਨੇ ਵੇਰਕਾ ਮਿਲਕ ਪਲਾਂਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਸ਼ਹੀਦੀ ਪੁਰਬ ਸੰਬੰਧੀ ਸਮਾਗਮ 31 ਨੂੰ - ਪ੍ਰਿੰਸੀਪਲ ਵਰਿੰਦਰ ਕੌਰ
Ad Position 24