ਹਰਵਿੰਦਰ ਸਿੰਘ ਸਰਾਈ ਨੇ ਵੇਰਕਾ ਮਿਲਕ ਪਲਾਂਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਸਰਾਈਂ ਨੂੰ ਮੁੜ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਚੇਅਰਮੈਨ ਬਣੇ ਹਨ ਅਤੇ ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਅਤੇ ਕਾਂਗਰਸੀ ਆਗੂਆਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਗਿਲਜੀਆਂ ਨੇ ਸਰਾਈਂ ਨੂੰ ਸ਼ੁੱਭਕਾਮਨਾਵਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੋਝੀ ਰਾਜਨੀਤੀ ਦੀ ਬੁਰੀ ਹਾਰ ਹੋਈ ਹੈ ਅਤੇ ਸਰਕਾਰ ਵਲੋਂ ਅਨੇਕਾਂ ਰੁਕਾਵਟਾਂ ਖੜ੍ਹੀਆਂ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਨਸਾਫ ਦਿੱਤਾ ਹੈ।
ਹੁਸ਼ਿਆਰਪੁਰ, 28 ਅਕਤੂਬਰ (ਬਲਜਿੰਦਰਪਾਲ ਸਿੰਘ)- ਹਾਈਕੋਰਟ ਦੇ ਹੁਕਮਾਂ ਅਨੁਸਾਰ ਕਾਂਗਰਸੀ ਆਗੂ ਹਰਵਿੰਦਰ ਸਿੰਘ ਸਰਾਈਂ ਨੂੰ ਮੁੜ ਵੇਰਕਾ ਮਿਲਕ ਪਲਾਂਟ ਹੁਸ਼ਿਆਰਪੁਰ ਦੇ ਚੇਅਰਮੈਨ ਬਣੇ ਹਨ ਅਤੇ ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਅਤੇ ਕਾਂਗਰਸੀ ਆਗੂਆਂ ਦੀ ਮੌਜੂਦਗੀ ‘ਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਗਿਲਜੀਆਂ ਨੇ ਸਰਾਈਂ ਨੂੰ ਸ਼ੁੱਭਕਾਮਨਾਵਾ ਦਿੰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੋਝੀ ਰਾਜਨੀਤੀ ਦੀ ਬੁਰੀ ਹਾਰ ਹੋਈ ਹੈ ਅਤੇ ਸਰਕਾਰ ਵਲੋਂ ਅਨੇਕਾਂ ਰੁਕਾਵਟਾਂ ਖੜ੍ਹੀਆਂ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਇਨਸਾਫ ਦਿੱਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗਿਲਜੀਆਂ ਨੇ ਕਿਹਾ ਕਿ 2021 ‘ਚ ਹਰਵਿੰਦਰ ਸਿੰਘ ਮਿਲਕ ਪਲਾਟ ਦੇ ਚੇਅਰਮੈਨ ਬਣੇ ਸਨ ਅਤੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਵਲੋਂ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਤਿੰਨ ਝੂਠੀਆਂ ਸ਼ਿਕਾਇਤਾਂ ਕਰਨ ਉਪਰੰਤ ਬਿਨਾਂ ਪੱਖ ਸੁਣਿਆ ਹਰਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਚੇਅਰਮੈਨ ਬਣਾ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਆਰ.ਸੀ.ਐੱਸ. ਕੋਰਟ ‘ਚ ਅਪੀਲ ਕੀਤੀ ਅਤੇ ਜਿਸ ‘ਚ ਸੱਚ ਦੀ ਜਿੱਤ ਹੋਈ ਅਤੇ ਸਸਪੈਂਸ਼ਨ ਨੂੰ ਰੱਦ ਕਰਦੇ ਹੋਏ ਨਵੇਂ ਚੇਅਰਮੈਨ ਲਗਾਉਣ ਦੇ ਹੁਕਮ ਨੂੰ ਖਾਰਿਜ ਕਰ ਦਿੱਤਾ ਗਿਆ, ਇਸ ਦੇ ਬਾਵਜ਼ੂਦ ਇਸ ਸਰਕਾਰ ਨੇ ਘਟੀਆ ਰਾਜਨੀਤੀ ਦੇ ਚਲਦੇ 6 ਮਹੀਨੇ ਰੁਕਾਵਟ ਪਾਈ ਅਤੇ ਹੁਣ ਜਦੋ ਉਨ੍ਹਾਂ ਹਾਈਕੋਰਟ ਅੱਗੇ ਬੇਨਤੀ ਕੀਤੀ ਤਾਂ ਅਦਾਲਤ ਨੇ 6 ਹਫਤਿਆਂ ‘ਚ ਚੇਅਰਮੈਨ ਨੂੰ ਮੁੜ ਬਹਾਲ ਕਰਨ ਤੇ ਚਾਰਜ ਸੰਭਾਲਣ ਦੇ ਹੁਕਮ ਦਿੱਤੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀ ਨਿਯੁਕਤੀ ਨੂੰ ਰੱਦ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਸਰਾਈਂ ਨੇ ਡਿਪਟੀ ਰਜਿਸਟਰਾਰ ਦੇ ਹੁਕਮ ਮੁਤਾਬਿਕ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਰਵਿੰਦਰ ਸਿੰਘ ਸਰਾਈਂ ਨੇ ਸਰਕਾਰ ਦੇ ਝੂਠ ਅਤੇ ਧੱਕੇਸ਼ਾਹੀ ਦੇ ਖਿਲਾਫ ਲੜਾਈ ਲੜਨ ‘ਚ ਮਦਦ ਕਰਨ ਲਈ ਸਾਬਕਾ ਮੰਤਰੀ ਗਿਲਜੀਆਂ, ਐਡਵੋਕੇਟ ਗਿਲਜੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਜੁਝਾਰ ਸਿੰਘ ਕੇਸੋਪੁਰ, ਗੁਰਸੇਵਕ ਮਾਰਸ਼ਲ, ਰਾਜੇਸ਼ ਲਾਡੀ, ਪੰਕਜ ਸਚਦੇਵਾ, ਰਵਿੰਦਰਪਾਲ ਸਿੰਘ ਗੋਰਾ, ਕੈਪਟਨ ਬਹਾਦਰ ਸਿੰਘ, ਰਜਿੰਦਰ ਦਾਰਾਪੁਰ, ਬਲਵਿੰਦਰ ਸਿੰਘ, ਪਵਨ ਸਲਾਰੀਆ, ਅੰਕਿਤ ਸ਼ਰਮਾ, ਜਸਵਿੰਦਰ ਸਿੰਘ ਜੱਸਾ, ਅਜੀਤ ਸਿੰਘ ਐੱਮ.ਸੀ., ਸਰੋਜ ਮਿਨਹਾਸ, ਕੁਲਵੰਤ ਸਿੰਘ, ਸ਼ਾਮ ਲਾਲ, ਦਿਲਬਾਗ ਸਿੰਘ, ਵਰਿੰਦਰ ਸਿੰਘ, ਸੈਹਿੰਦਰ ਸਿੰਘ, ਹਰਵਿੰਦਰ ਸਿੰਘ ਸੋਨੂੰ ਐਮ.ਸੀ., ਗੁਰਦਿਆਲ ਸਿੰਘ, ਖੁਸ਼ਵੰਤ ਸਿੰਘ, ਕੈਪਟਨ ਮਨਜੀਤ ਸਿੰਘ, ਚਾਨਣ ਰਾਮ, ਗੁਰਪ੍ਰੀਤ ਸਿੰਘ, ਦਰਸ਼ਨ ਸਿੰਘ, ਅੰਕੁ ਮਰਵਾਹਾ, ਬਲਬੀਰ ਸਿੰਘ, ਗੁਰਮੇਲ ਸਿੰਘ, ਸਤੀਸ਼ ਕੁਮਾਰ, ਸਤਿੰਦਰ ਕੁਮਾਰ, ਰਜਿੰਦਰ ਸਿੰਘ ਆਦਿ ਮੌਜੂਦ ਸਨ।