29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਕਰਵਾਚੌਥ ਦੇ ਮੌਕੇ ’ਤੇ ਮਹਿੰਦੀ ਮੁਕਾਬਲੇ ਦਾ ਆਯੋਜਨ

ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਅੱਜ ਕਰਵਾ ਚੌਥ ਦੇ ਪਵਿੱਤਰ ਮੌਕੇ ’ਤੇ ਮਹਿੰਦੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਮੁਕੇਰੀਆਂ, 28 ਅਕਤੂਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਚ ਅੱਜ ਕਰਵਾ ਚੌਥ ਦੇ ਪਵਿੱਤਰ ਮੌਕੇ ’ਤੇ ਮਹਿੰਦੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੇ ਹੱਥਾਂ ’ਤੇ ਸੁੰਦਰ ਅਤੇ ਆਕਰਸ਼ਕ ਮਹਿੰਦੀ ਦੇ ਡਿਜ਼ਾਈਨ ਬਣਾ ਕੇ ਸਭ ਦਾ ਮਨ ਮੋਹ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਭਾਰਤੀ ਸਭਿਆਚਾਰ ਤੇ ਪਰੰਪਰਾਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਵਿਕਸਿਤ ਕਰਨਾ ਸੀ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਸਭਿਆਚਾਰ ਅਤੇ ਪਰੰਪਰਾਵਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਕਾਰਜਕ੍ਰਮ ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ ਵਿਚ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਆਫ਼ਰ ਲੈਟਰ ਸੌਂਪਦੇ ਹੋਏ ਪ੍ਰਿੰਸੀਪਲ ਕੀਰਤੀ ਸ਼ਰਮਾ ਤੇ ਹੋਰ। ਸੇਂਟ ਸੋਲਜਰ ਗਰੁੱਪ ਦੇ ਦੋ ਵਿਦਿਆਰਥੀਆਂ ਦ... ਅਗਲੀ ਖ਼ਬਰ ਪਿੰਡ ਅਲਾਹਾਬਾਦ ‘ਚ ਹੋਈ ਇਕੱਤਰਤਾ ਦੌਰਾਨ ਕਾਂਗਰਸੀ ਵਰਕਰਾਂ ਤੇ ਪਿੰਡ ਵਾਸੀਆਂ ਨਾਲ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰ...
Ad Position 24