29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ਕੁਆਂਟਮ ਪੇਪਰਜ਼ ਮਿੱਲ ਦਾ ਉਦਯੋਗਿਕ ਦੌਰਾ

ਮਾਹਿਲਪੁਰ, 28 ਅਕਤੂਬਰ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪੋਸਟ ਗ੍ਰੈਜੂਏਟ ਕਾਮਰਸ ਅਤੇ ਬਿਜ਼ਨਸ ਐਡਮਨਿਸਟਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਕਾਰਜਾਂ ਅਤੇ ਕਾਰੋਬਾਰ ਦੀ ਵਿਹਾਰਕ ਜਾਣਕਾਰੀ ਦੇਣ ਲਈ ਸੈਲਾ ਖ਼ੁਰਦ ਸਥਿਤ ਕੁਆਂਟਮ ਪੇਪਰਜ਼ ਲਿਮਟਿਡ ਦਾ ਵਿਦਿਅਕ ਉਦਯੋਗਿਕ ਟੂਰ ਲਗਾਇਆ ਗਿਆ। ਕਾਮਰਸ ਵਿਭਾਗ ਦੇ ਮੁਖੀ ਡਾ ਰਾਕੇਸ਼ ਕੁਮਾਰ ਦੀ ਅਗਵਾਈ ਲਗਾਏ ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਾਂ ਦੇ ਸਿਧਾਂਤਕ ਅਤੇ ਵਿਹਾਰਕ ਕੰਮ ਕਾਰ ਬਾਰੇ ਜਾਣਕਾਰੀ ਦੇਣਾ ਸੀ।

Ad Position 21
No active advertisement
ਅਜੀਤ ਡੈਸਕ 29-10-2026
ਮਾਹਿਲਪੁਰ, 28 ਅਕਤੂਬਰ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਚ ਪੋਸਟ ਗ੍ਰੈਜੂਏਟ ਕਾਮਰਸ ਅਤੇ ਬਿਜ਼ਨਸ ਐਡਮਨਿਸਟਰੇਸ਼ਨ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਕਾਰਜਾਂ ਅਤੇ ਕਾਰੋਬਾਰ ਦੀ ਵਿਹਾਰਕ ਜਾਣਕਾਰੀ ਦੇਣ ਲਈ ਸੈਲਾ ਖ਼ੁਰਦ ਸਥਿਤ ਕੁਆਂਟਮ ਪੇਪਰਜ਼ ਲਿਮਟਿਡ ਦਾ ਵਿਦਿਅਕ ਉਦਯੋਗਿਕ ਟੂਰ ਲਗਾਇਆ ਗਿਆ। ਕਾਮਰਸ ਵਿਭਾਗ ਦੇ ਮੁਖੀ ਡਾ ਰਾਕੇਸ਼ ਕੁਮਾਰ ਦੀ ਅਗਵਾਈ ਲਗਾਏ ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਾਂ ਦੇ ਸਿਧਾਂਤਕ ਅਤੇ ਵਿਹਾਰਕ ਕੰਮ ਕਾਰ ਬਾਰੇ ਜਾਣਕਾਰੀ ਦੇਣਾ ਸੀ। ਵਿਦਿਆਰਥੀਆਂ ਨੇ ਕਾਗ਼ਜ਼ ਨਿਰਮਾਣ ਉਦਯੋਗ ਦੇ ਕੰਮਕਾਜ ਬਾਰੇ ਕੀਮਤੀ ਜਾਣਕਾਰੀ ਹਾਸਲ ਕੀਤੀ, ਜਿਸ ਵਿਚ ਉਤਪਾਦਨ ਪ੍ਰਕਿਰਿਆਵਾਂ, ਗੁਣਵੱਤਾ ਨਿਯੰਤਰਣ, ਵਸਤੂ ਪ੍ਰਬੰਧਨ ਅਤੇ ਸਰੋਤਾਂ ਦੀ ਵਰਤੋਂ ਸ਼ਾਮਲ ਸੀ। ਕਾਮਰਸ ਵਿਭਾਗ ਦੇ ਮੁਖੀ ਡਾ ਰਾਕੇਸ਼ ਕੁਮਾਰ ਨੇ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੀ ਵਿਹਾਰਕ ਸਮਝ ਨੂੰ ਵਧਾਉਣ, ਪੇਸ਼ਾਵਰ ਹੁਨਰ ਵਿਕਸਿਤ ਕਰਨ ਅਤੇ ਭਵਿੱਖ ਦੇ ਕੈਰੀਅਰ ਨੂੰ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਮਿੱਲ ਦੇ ਪ੍ਰਬੰਧਕਾਂ ਵੱਲੋਂ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।। ਇਸ ਟੂਰ ਮੌਕੇ ਕਾਮਰਸ ਵਿਭਾਗ ਤੋਂ ਪ੍ਰੋ. ਅਮਰਜੀਤ ਲਾਲ, ਪ੍ਰੋ. ਸਵਿਤਾ ਬਾਲੀ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਹਰਪ੍ਰੀਤ ਕੌਰ ਸਮੇਤ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਕੰਪਿਊਟਰ ਸੈੱਟਾਂ ਸਮੇਤ ਅਤਿ-ਆਧੁਨਿਕ ਕੰਪਿਊਟਰ ਲੈਬ ਦਾ ਉਦਘਾਟਨ ਅਗਲੀ ਖ਼ਬਰ ਅਮਰਿੰਦਰ ਹੁਸੈਨਪੁਰੀ ਦੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਮਨਦੀਪ ਹੁਸੈਨਪੁਰ ਤੇ ਹੋਰ ਨੌਜਵਾਨ। ਅਮਰਿੰਦਰ ਹ...
Ad Position 24