28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਦੇਨੋਵਾਲ ਖ਼ੁਰਦ ਵਿਖੇ ਰੋਜ਼ਗਾਰ ਕੈਂਪ ਲਗਾਇਆ

ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ. ਡੀ.

Ad Position 21
No active advertisement
ਅਜੀਤ ਡੈਸਕ 29-10-2026
ਗੜ੍ਹਸ਼ੰਕਰ, 28 ਅਕਤੂਬਰ (ਧਾਲੀਵਾਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐੱਸ.ਡੀ.ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ ਦੀ ਅਗਵਾਈ ਹੇਠ ਪਿੰਡ ਦੇਨੋਵਾਲ ਖ਼ੁਰਦ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਕੈਂਪ ਵਿਚ ਡੀ.ਐੱਸ.ਪੀ. ਕਮਲਜੀਤ ਸਿੰਘ, ਪੇਂਡੂ ਵਿਕਾਸ ਦਫ਼ਤਰ, ਸਿਹਤ ਵਿਭਾਗ ਅਤੇ ਸਪੋਰਟਸ ਵਿਭਾਗ ਦੇ ਨੁੰਮਾਇਦੇ ਵੀ ਹਾਜ਼ਰ ਹੋਏ। ਇਸ ਮੌਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਰਪੰਚ ਤੇ ਹੋਰਾਂ ਦਾ ਧੰਨਵਾਦ ਕੀਤਾ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਿਵੇਂ ਕਿ ਪ੍ਰਾਰਥੀਆਂ ਦੇ ਭਵਿੱਖ ਦੇ ਲਈ ਕੈਰੀਅਰ ਕਾਊਂਸਲਿੰਗ ਅਤੇ ਸਰਕਾਰੀ ਨੌਕਰੀਆਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਰੋਜ਼ਗਾਰ ਦਫ਼ਤਰ ਦੇ ਪਲੇਸਮੈਂਟ ਸੈੱਲ ਦੁਆਰਾ ਨੌਕਰੀਆਂ ਦੇਣ ਦੇ ਉਪਰਾਲੇ ’ਤੇ ਚਾਨਣਾ ਪਾਉਣ ਦੇ ਨਾਲ ਨਾਲ ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੇ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪਿੰਡ ਸਰਪੰਚ, ਨੰਬਰਦਾਰ ਤੇ ਹੋਰ ਮੋਹਤਵਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਰੇਲਿੰਗ ਨਾ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਨਹਿਰ ’ਚ ਡਿਗਣ ਨਾਲ ਮੌਤ ਅਗਲੀ ਖ਼ਬਰ ਸੰਜੀਵ ਤਲਵਾੜ ਦੀ ਕਿਤਾਬ ‘ਜੈਨ-ਜੀ’ : ਦੇਸ਼ ਦਾ ਭਵਿੱਖ ਬਨਾਮ ਸਿਆਸਤ ਦੇ ਮੋਹਰੇ’ ਨੌਜਵਾਨਾਂ ਨੂੰ ਆਦਰਸ਼ ਰਾਜਨੀਤੀ ਦੀ ਸੇਧ ਦ...
Ad Position 24