ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਵਲੋਂ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਡਰੱਗ ਕੰਟਰੋਲ ਅਫ਼ਸਰ ਮਨਪ੍ਰੀਤ ਸਿੰਘ ਵਲੋਂ ਗੜ੍ਹਦੀਵਾਲਾ ਤੇ ਹਾਜੀਪੁਰ ਵਿਖੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।
ਹੁਸ਼ਿਆਰਪੁਰ, 29 ਅਕਤੂਬਰ (ਬਲਜਿੰਦਰਪਾਲ ਸਿੰਘ)-ਡਰੱਗ ਕੰਟਰੋਲ ਅਫ਼ਸਰ ਮਨਪ੍ਰੀਤ ਸਿੰਘ ਵਲੋਂ ਗੜ੍ਹਦੀਵਾਲਾ ਤੇ ਹਾਜੀਪੁਰ ਵਿਖੇ ਮੈਡੀਕਲ ਸਟੋਰਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ। ਡਰੱਗ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੜ੍ਹਦੀਵਾਲਾ ਤੇ ਹਾਜੀਪੁਰ ਦੇ ਇਲਾਕੇ ‘ਚ ਸਥਿਤ ਮੈਡੀਕਲ ਸਟੋਰਾਂ ‘ਤੇ ਦਵਾਈਆਂ ਤੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਕੈਮਿਸਟਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਬਿਨਾਂ ਡਾਕਟਰ ਦੀ ਪਰਚੀ ਤੋਂ ਬਿਨਾਂ ਕੋਈ ਵੀ ਦਵਾਈ ਨਾ ਵੇਚਣ ਤੇ ਮੈਡੀਕਲ ਸਟੋਰਾਂ ‘ਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਾਜ਼ਮੀ ਤੌਰ ‘ਤੇ ਲਗਵਾਏ ਜਾਣ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਵਿਭਾਗ ਨਾਲ ਮਿਲ ਕੇ ਡਰੱਗ ਵਿਭਾਗ ਵਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕੈਮਿਸਟ ਡਰੱਗ ਐਂਡ ਕਾਸਮੈਟਿਕ ਐਕਟ ਦੀ ਉਲੰਘਣਾ ਕਰਦਾ ਜਾਂ ਨਾਰਕੋਟਿਕ ਦਵਾਈ ਬਿਨਾਂ ਪਰਚੀ ਦੇ ਵੇਚਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਡਰੱਗ ਵਿਭਾਗ ਵਲੋਂ ਕੀਤੀ ਜਾ ਰਹੀ ਚੈਕਿੰਗ ‘ਚ ਕੈਮਿਸਟ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਆਉਣ ਵਾਲੇ ਸਮੇਂ ‘ਚ ਲਗਾਤਾਰ ਚੈਕਿੰਗ ਮੁਹਿੰਮ ਜਾਰੀ ਰੱਖੀ ਜਾਵੇਗੀ।